ਮਾਨਸੂਨ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਛਤਰੀਆਂ, ਪਾਣੀ ਦੀਆਂ ਬੋਤਲਾਂ ਅਤੇ ਮੱਛਰ ਭਜਾਉਣ ਵਾਲੀ ਕ੍ਰੀਮ ਵੰਡੀ

Spread the love
ਅੰਮ੍ਰਿਤਸਰ 2 ਅਗਸਤ(ਮਨਜੀਤ ਸਿੰਘ ਸ਼ੇਰਗਿੱਲ     )-ਮਾਨਸੂਨ ਦੌਰਾਨ ਬੱਚਿਆਂ, ਦਿਹਾੜੀਦਾਰ ਮਜ਼ਦੂਰਾਂ ਅਤੇ ਝੁੱਗੀ-ਝੋਂਪੜੀਆਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਦੀ ਸਿਹਤ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰੂ ਨਾਨਕ ਗੀਤਾ ਕੈਲਾਸ਼ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਸਿਹਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਪੀਜੀਆਈ ਦੇ ਡਾ. ਸੰਤੋਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਬਰਸਾਤ ਦੇ ਮੌਸਮ ਵਿੱਚ ਤੇਜ਼ੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਟਾਇਫਾਇਡ ਅਤੇ ਹੈਜ਼ਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਸਰੀਰ ਵਿੱਚ ਪਾਣੀ ਦੀ ਕਮੀ (ਡੀਹਾਈਡਰੇਸ਼ਨ) ਤੋਂ ਬਚਾਅ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।ਮੁਹਿੰਮ ਤਹਿਤ ਨਿਊ ਚੰਡੀਗੜ੍ਹ ਵਿੱਚ ਲੋੜਵੰਦ ਬੱਚਿਆਂ ਅਤੇ ਦਿਹਾੜੀਦਾਰ ਮਜ਼ਦੂਰਾਂ ਨੂੰ 250 ਛਤਰੀਆਂ, 500 ਓਡੋਮੋਸ (ਮੱਛਰ ਭਜਾਉਣ ਵਾਲੀ ਕ੍ਰੀਮ) ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਡੀਹਾਈਡਰੇਸ਼ਨ ਤੋਂ ਬਚਾਅ ਲਈ 200 ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ।ਇਸ ਮੌਕੇ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀ ਕ੍ਰੀਮ ਦੀ ਵਰਤੋਂ ਕਰਨ, ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਘਰਾਂ ਜਾਂ ਆਲੇ-ਦੁਆਲੇ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ।ਉਨ੍ਹਾਂ ਨੇ ਟਾਇਫਾਇਡ, ਹੈਜ਼ਾ ਅਤੇ ਡੀਹਾਈਡਰੇਸ਼ਨ ਤੋਂ ਬਚਾਅ ਲਈ ਸਿਰਫ਼ ਸਾਫ਼, ਉਬਲਿਆ ਜਾਂ ਫਿਲਟਰ ਕੀਤਾ ਪਾਣੀ ਪੀਣ, ਬਾਸੀ ਅਤੇ ਖੁੱਲ੍ਹਾ ਖਾਣਾ ਖਾਣ ਤੋਂ ਪਰਹੇਜ਼ ਕਰਨ ਅਤੇ ਖਾਣਾ ਖਾਣ ਤੋਂ ਪਹਿਲਾਂ ਤੇ ਸ਼ੌਚ ਤੋਂ ਬਾਅਦ ਸਾਬਣ ਨਾਲ ਹੱਥ ਧੋਣ ਦਾ ਵੀ ਸੰਦੇਸ਼ ਦਿੱਤਾ।ਫਾਊਂਡੇਸ਼ਨ ਨੇ ਕਿਹਾ ਕਿ ਸੰਸਥਾ ਸਮਾਜ ਦੇ ਕਮਜ਼ੋਰ ਵਰਗਾਂ, ਖ਼ਾਸ ਕਰਕੇ ਗਰੀਬ ਬੱਚਿਆਂ, ਦਿਹਾੜੀਦਾਰ ਮਜ਼ਦੂਰਾਂ ਅਤੇ ਮਹਿਲਾਵਾਂ ਦੀ ਸਿਹਤ ਦੀ ਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ। ਸੰਸਥਾ ਦਾ ਵਿਸ਼ਵਾਸ ਹੈ ਕਿ ਲੋੜੀਂਦੀ ਸਿਹਤ ਸਮੱਗਰੀ ਦੀ ਵੰਡ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਮਾਨਸੂਨ ਦੌਰਾਨ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਅਤੇ ਡੀਹਾਈਡਰੇਸ਼ਨ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *