ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*

Spread the love
ਬਲਾਚੌਰ, 24 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਬਲਾਚੌਰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਸੜਕਾਂ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਇਸ ਮੁਹਿੰਮ ਦਾ ਮੁੱਖ ਮਕਸਦ ਹੈ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਘਰ-ਘਰ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਆਪਣੇ ਹੱਕਾਂ ਅਤੇ ਸਰਕਾਰੀ ਯੋਜਨਾਵਾਂ ਦੀ ਪੂਰੀ ਜਾਣਕਾਰੀ ਹੋਵੇਗੀ ਤਾਂ ਉਹ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣਾ ਅਤੇ ਉਨ੍ਹਾਂ ਦੀਆਂ ਗੱਲਾਂ ਸੁਣਨਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ।ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨਾਲ ਗੱਲਬਾਤ ਕੀਤੀ ਗਈ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *