ਮਾਨ ਸਰਕਾਰ ਨੇ ਪਿਛਲੇ ਸਾਢੇ ਸਾਲਾਂ ਵਿੱਚ ਨੌਜਵਾਨਾਂ ਨੂੰ 67,037 ਸਰਕਾਰੀ ਨੌਕਰੀਆਂ ਦਿੱਤੀਆਂ – ਚੇਅਰਮੈਨ ਗੁਰਪ੍ਰਤਾਪ  ਸੰਧੂ ਪੰਜਾਬ ਭਰ ਵਿੱਚ 25 ਨਵੀਆਂ ਆਈ.ਟੀ.ਆਈਜ਼ ਨਿਰਮਾਣ ਅਧੀਨ – ਚੇਅਰਮੈਨ ਸੰਧੂ

Spread the love
ਅੰਮ੍ਰਿਤਸਰ, 11 ਜੂਨ ( ਮਨਜੀਤ ਸਿੰਘ ਸ਼ੇਰਗਿੱਲ  )  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਸੂਬਾ ਵਾਸੀਆਂ ਦੀ ਭਲਾਈ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ।ਭਗਵੰਤ ਮਾਨ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਸਰਕਾਰ ਦੀ ਰੁਜ਼ਗਾਰ ਮੁਹਿੰਮ ਦਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਵਿਭਾਗਾਂ ਵਿੱਚ ਭਰਤੀ ਜਾਰੀ ਹੈ, ਜਿਸ ਵਿੱਚ ਹੋਰ ਨੌਕਰੀਆਂ ਦੀ ਭਰਤੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਕਈ ਉਮੀਦਵਾਰਾਂ ਨੇ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਕਈ ਵਾਰ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ, ਜੋ ਭਰਤੀ ਪ੍ਰਣਾਲੀ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਸੁਧਾਰ ਦੇ ਖੇਤਰ ਵਿੱਚ ਵੀ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ 25 ਨਵੀਆਂ ਆਈ.ਟੀ.ਆਈਜ਼ ਨਿਰਮਾਣ ਅਧੀਨ ਹਨ। 13 ਮੌਜੂਦਾ ਆਈ.ਟੀ.ਆਈਜ਼ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ’ਤੇ 20 ਕਰੋੜ ਖਰਚ ਕੀਤੇ ਗਏ ਹਨ। ਸਰਕਾਰੀ ਪੌਲੀਟੈਕਨਿਕ ਇਮਾਰਤਾਂ ਦੀ ਉਸਾਰੀ, ਮੁਰੰਮਤ ਅਤੇ ਨਵੀਨੀਕਰਨ ਵਿੱਚ 12 ਕਰੋੜ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਈਆਈਟੀ ਰੋਪੜ ਦੇ ਸਹਿਯੋਗ ਨਾਲ 8 ਸਰਕਾਰੀ ਪੌਲੀਟੈਕਨਿਕਾਂ ਵਿੱਚ ਸਾਈਬਰ-ਫਿਜ਼ੀਕਲ ਸਿਸਟਮ ਲੈਬ ਸਥਾਪਤ ਕੀਤੀਆਂ ਜਾ ਰਹੀਆਂ ਹਨ।ਚੇਅਰਮੈਨ ਸੰਧੂ ਨੇ ਅੱਗੇ ਦੱਸਿਆ ਕਿ ਰਾਜ ਦੇ 5 ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬ ਸਥਾਪਤ ਕੀਤੀਆਂ ਗਈਆਂ ਹਨ। ਨੰਗਲ ਵਿਖੇ 23 ਕਰੋੜ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ। ਸਰਦੂਲਗੜ੍ਹ ਵਿਖੇ 17 ਕਰੋੜ ਦੀ ਲਾਗਤ ਨਾਲ ਨਵੀਂ ਆਈਟੀਆਈ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਦੇ ਹਾਣ ਦਾ ਬਣਾਉਣ ਅਤੇ ਨੌਕਰੀ ਲਈ ਤਿਆਰ ਹੁਨਰ ਪ੍ਰਦਾਨ ਕਰਨ ਲਈ ਸਾਰੇ 91 ਪੌਲੀਟੈਕਨਿਕ ਕਾਲਜਾਂ ਵਿੱਚ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਹ ਉਪਰਾਲੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਮੀਲ ਪੱਥਰ ਸਾਬਤ ਹੋਣਗੇ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *