*ਮਾਨ ਸਰਕਾਰ ਨੇ ਮਾਵਾਂ-ਧੀਆਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ: ਵਿਧਾਇਕਾ ਸੰਤੋਸ਼ ਕਟਾਰੀਆ* *ਬਲਾਚੌਰ ਵਿਖੇ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ* *ਔਰਤਾਂ ਦੇ ਖਾਤਿਆਂ ‘ਚ ਪਾਈ 3 ਮਹੀਨਿਆਂ ਦੀ ਇਕੱਠੀ ਰਾਸ਼ੀ*

Spread the love
ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦਿਆਂ  ਬਲਾਚੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ( ਮੈਬਰ ਜਿਲਾ ਪਰਿਸ਼ਦ ਨਵਾਸ਼ਹਿਰ)  ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਮਾਗਮ ਦੌਰਾਨ ਹਲਕੇ ਦੀਆਂ ਸੈਂਕੜੇ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਯੋਜਨਾ ਦੀ ਰਾਸ਼ੀ ਤਬਦੀਲ ਹੋਣ ‘ਤੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਸਮਾਗਮ ਦੌਰਾਨ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਮਾਵਾਂ-ਧੀਆਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ, “‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਸਿਰਫ਼ ਇੱਕ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਸਮਾਜ ਵਿੱਚ ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇਣ ਦਾ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾ ਰਹੇ ਹਨ।” ਵਿਧਾਇਕਾ ਕਟਾਰੀਆ ਨੇ ਦੱਸਿਆ ਕਿ ਸਰਕਾਰ ਨੇ ਪਹਿਲੀ ਵਾਰ ਵਿੱਚ ਹੀ 3 ਮਹੀਨਿਆਂ ਦੀ ਇਕੱਠੀ ਰਾਸ਼ੀ ਔਰਤਾਂ ਦੇ ਖਾਤਿਆਂ ਵਿੱਚ ਪਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ।ਇਸ ਮੌਕੇ  ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ  ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਲਾਚੌਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਔਰਤਾਂ ਅੰਦਰ ਇਸ ਯੋਜਨਾ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਪਿੰਡਾ ਅਤੇ ਹਰ  ਵਾਰਡ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਔਰਤਾਂ ਦੇ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਕੋਈ ਵੀ ਲੋੜਵੰਦ ਇਸ ਲਾਭ ਤੋਂ ਵਾਂਝੀ ਨਾ ਰਹੇ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਲੋਕ-ਪੱਖੀ ਯੋਜਨਾ ਲਿਆਂਦੀ ਗਈ ਹੈ, ਜਿਸ ਨਾਲ ਘਰ-ਘਰ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।ਸਮਾਗਮ ਦੌਰਾਨ ਬੁਲਾਰਿਆਂ ਨੇ ਮਾਨ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਇਆ, ਜਿਨ੍ਹਾਂ ਵਿੱਚ ਸ਼ਾਮਲ ਹਨ  ਪੰਜਾਬ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ‘ਜ਼ੀਰੋ’ ਆ ਰਿਹਾ ਹੈ। ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਅਤੇ ਆਮ ਆਦਮੀ ਕਲੀਨਿਕਾਂ’ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ।’ਸਕੂਲ ਆਫ਼ ਐਮੀਨੈਂਸ’ ਰਾਹੀਂ ਗਰੀਬ ਬੱਚਿਆਂ ਲਈ ਵਿਸ਼ਵ ਪੱਧਰੀ ਸਿੱਖਿਆ ਯਕੀਨੀ ਬਣਾਈ ਗਈ ਹੈ। ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ 22% ਤੋਂ ਵਧਾ ਕੇ 80% ਤੱਕ ਪਹੁੰਚਾ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।ਸਮਾਗਮ ਦੇ ਅੰਤ ਵਿੱਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਇਲਾਕੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਆਪਣੇ ਨੇੜਲੇ ਸੇਵਾ ਕੇਂਦਰ ਜਾਂ ਆਂਗਣਵਾੜੀ ਕੇਂਦਰ ਵਿੱਚ ਜਾ ਕੇ ਤੁਰੰਤ ਆਪਣੇ ਫਾਰਮ ਭਰਨ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਸੀਨੀਅਰ  ਵਾਈਸ ਪ੍ਰਧਾਨ ਹਰਵਿੰਦਰ ਕੌਰ, ਵਾਈਸ ਪ੍ਰਧਾਨ ਰਣਜੀਤ ਸਿੰਘ ਕਾਕਾ ,ਸਮੂਹ ਐਮ ਸੀ, ਬਲਾਕ ਪ੍ਰਧਾਨ ਹਨੀ ਜੋਗੇਵਾਲ, ਵਿਸ਼ੂ ਰਾਣਾ , , ਕਲਦੀਪ ਕੁਮਾਰ ਹਲਕਾ ਪ੍ਰਧਾਨ  SC ਵਿੰਗ , ਰਾਮਪਾਲ ਮਹੇਸ਼ੀ,  ਜਸਵਿੰਦਰ ਸਿਆਨ, ਗੁਰਪ੍ਰੀਤ ਸਿੰਘ ਅਤੇ  ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *