ਮਾਨ ਸਰਕਾਰ ਨੇ 90 ਫੀਸਦੀ ਘਰਾਂ ਦੇ ਬਿਜਲੀ ਬਿਲ ਜ਼ੀਰੋ ਕਰਕੇ ਆਮ ਲੋਕਾਂ ਨੂੰ ਦਿੱਤੀ ਵੱਡੀ ਰਾਹਤ: ਬ੍ਰਿਗੇਡੀਅਰ ਰਾਜ ਕੁਮਾਰ

Spread the love
ਬਲਾਚੌਰ, 2 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰੀਨ ਸੁਵਿਧਾਵਾਂ ਦੀ ਲੜੀ ਵਿੱਚ ਬਿਜਲੀ ਬਿਲ ਜ਼ੀਰੋ ਕਰਨ ਦੀ ਯੋਜਨਾ ਆਮ ਜਨਤਾ ਲਈ ਵੱਡਾ ਵਰਦਾਨ ਸਾਬਤ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬੀਆਂ ਦੀ ਬਿਜਲੀ ਖਰਚੇ ਦੀ ਚਿੰਤਾ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਹੈ।ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਅੱਜ ਪੰਜਾਬ ਦੇ ਲਗਭਗ 90 ਪ੍ਰਤੀਸ਼ਤ ਘਰਾਂ ਦੇ ਬਿਜਲੀ ਦੇ ਬਿਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਬਹੁਤ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿਲਾਂ ਤੋਂ ਬਚ ਰਹੇ ਪੈਸੇ ਹੁਣ ਲੋਕਾਂ ਦੇ ਘਰੇਲੂ ਖਰਚਿਆਂ, ਬੱਚਿਆਂ ਦੀ ਚੰਗੀ ਪੜ੍ਹਾਈ ਅਤੇ ਹੋਰ ਜ਼ਰੂਰੀ ਲੋੜਾਂ ਵਿੱਚ ਕੰਮ ਆ ਰਹੇ ਹਨ। ਇਸ ਨਾਲ ਆਮ ਲੋਕਾਂ ਦੇ ਆਰਥਿਕ ਬੋਝ ਵਿੱਚ ਭਾਰੀ ਕਮੀ ਆਈ ਹੈ।ਉਨ੍ਹਾਂ ਅੱਗੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਜੋ ਗਾਰੰਟੀ ਦਿੱਤੀ ਸੀ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਪਹਿਲੀਆਂ ਸਰਕਾਰਾਂ ਦੇ ਸਮੇਂ ਵਿੱਚ ਲੋਕਾਂ ਨੂੰ ਭਾਰੀ ਬਿਜਲੀ ਬਿਲਾਂ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਮਾਨ ਸਰਕਾਰ ਨੇ ਆਪਣੇ ਅਹਿਮ ਫੈਸਲਿਆਂ ਨਾਲ ਹਰ ਘਰ ਵਿੱਚ ਰੌਸ਼ਨੀ ਅਤੇ ਖੁਸ਼ਹਾਲੀ ਲਿਆਂਦੀ ਹੈ। ਹਲਕਾ ਬਲਾਚੌਰ ਦੇ ਨਿਵਾਸੀ ਸਰਕਾਰ ਦੀਆਂ ਇਨ੍ਹਾਂ ਲੋਕ-ਹਿਤੈਸ਼ੀ ਨੀਤੀਆਂ ਤੋਂ ਬਹੁਤ ਉਤਸ਼ਾਹਿਤ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰ ਰਹੇ ਹਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *