ਮਾਨ ਸਰਕਾਰ ਵੱਲੋਂ ‘ਅਸ਼ੀਰਵਾਦ ਯੋਜਨਾ’ ਅਧੀਨ 28.01 ਕਰੋੜ ਰੁਪਏ ਜਾਰੀ: ਬ੍ਰਿਗੇਡੀਅਰ ਰਾਜ ਕੁਮਾਰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪੰਜਾਬ ਦੇ 5,492 ਲਾਭਪਾਤਰੀਆਂ ਨੂੰ ਮਿਲਿਆ ਲਾਭ; ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

Spread the love
ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇਣ ਦੇ ਉਦੇਸ਼ ਨਾਲ ‘ਅਸ਼ੀਰਵਾਦ ਯੋਜਨਾ’ ਤਹਿਤ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਅਸ਼ੀਰਵਾਦ ਯੋਜਨਾ ਅਧੀਨ 28.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਸਰਕਾਰ ਦੇ ਇਸ ਲੋਕ-ਹਿੱਤੂ ਕਦਮ ਨਾਲ ਪੂਰੇ ਪੰਜਾਬ ਵਿੱਚ 5,492 ਲਾਭਪਾਤਰੀਆਂ ਨੂੰ ਸਿੱਧੇ ਤੌਰ ‘ਤੇ ਇਸ ਯੋਜਨਾ ਦਾ ਲਾਭ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਬਾਂਹ ਫੜਨ ਲਈ ਵਚਨਬੱਧ ਹੈ ਅਤੇ ਧੀਆਂ ਦੇ ਵਿਆਹ ਸਮੇਂ ਮਾਪਿਆਂ ‘ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਲਈ ਇਹ ਯੋਜਨਾ ਬਹੁਤ ਹੀ ਸਹਾਈ ਸਿੱਧ ਹੋ ਰਹੀ ਹੈ।
ਉਨ੍ਹਾਂ ਅੱਗੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਪਹਿਲਕਦਮੀ ਹਰੇਕ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣਾ ਹੈ। ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਹਲਕਾ ਬਲਾਚੌਰ ਸਮੇਤ ਸਮੁੱਚੇ ਪੰਜਾਬ ਦੇ ਲਾਭਪਾਤਰੀ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *