ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

Spread the love
ਕੋਟਕਪੂਰਾ, 31 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਖੀਆਂ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਤੋਂ ਬਿਨ੍ਹਾਂ ਇੰਨੀ ਵੱਡੀ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਸਫ਼ਲਤਾਪੂਰਵਕ ਅਮਲੀ ਜਾਮਾ ਪਹਿਨਾਉਣਾ ਆਸਾਨ ਕੰਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਖੀਆਂ ਨੇ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਸਦਕਾ ਇਹ ਯੋਜਨਾ ਲੋੜਵੰਦ ਮਾਵਾਂ-ਧੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੀ ਹੈ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਖੀਆਂ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉੱਦਮ ਅਤੇ ਸਮਰਪਣ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਖੀਆਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਰੱਖੜੀ ਦੇ ਪਵਿੱਤਰ ਮੌਕੇ ਤੇ ਉਨ੍ਹਾਂ ਨੂੰ ਸਨਮਾਨਿਤ ਰਾਸ਼ੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਮਾਜ ਵਿੱਚ ਮਹਿਲਾਵਾਂ ਅਤੇ ਧੀਆਂ ਦੇ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਂਦੀਆਂ ਰਹਿਣ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜੋ ਸਿਰਫ ਕੰਮ ਨਹੀਂ ਕਰਵਾ ਰਹੀ ਬਲਿਕ ਕੰਮ ਨੂੰ ਕਰਨ ਵਾਲਿਆਂ ਦਾ ਸਨਮਾਨ ਕਰ ਰਹੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *