ਮੁਕਤਸਰ ’ਚ ਬੇਖੌਫ ਨੇ ਝਪਟਮਾਰ, ਥਾਨਾ ਸਿਟੀ ਮੂਹਰੇ ਕੀਤੀ ਲੁੱਟ- ਯੋਗਾ ਕਰਨ ਜਾਂਦੀ ਔਰਤ ਤੋਂ ਸੋਨੇ ਦੀ ਚੈਨ ਤੇ 45 ਸੌ ਰੁਪਏ ਖੋਹੇ-

Spread the love
ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ):- ਸ਼ਹਿਰ ਅੰਦਰ ਲੁੱਟਾਂ ਖੋਹਾਂ ਕਰਨ ਵਾਲਿਆਂ ਨੂੰ ਨਾ ਤਾਂ ਪੁਲੀਸ ਦਾ ਖੌਫ ਰਿਹਾ ਹੈ ਅਤੇ ਨਾ ਹੀ ਵੇਲੇ-ਕੁਵੇਲੇ ਦਾ। ਅਜਿਹੀ ਹੀ ਇਕ ਘਟਨਾ ਬੀਤੀ ਰਾਤ ਸੀਮਾ ਪਠੇਲਾ ਪਤਨੀ ਰਜਨੀਸ਼ ਪਠੇਲਾ ਵਾਸੀ ਮਾਲ ਗੋਦਾਮ ਰੋਡ, ਸ੍ਰੀ ਮੁਕਤਸਰ ਸਾਹਿਬ ਨਾਲ ਵਾਪਰੀ ਜਦੋਂ ਉਹ ਸੁਭਾ ਸਾਜਰੇ ਕਰੀਬ ਸਵਾ ਛੇ ਵਜੇ ਗੁਰੂ ਗੋਬਿੰਦ ਸਿੰਘ ਪਾਰਕ ਵੱਲ ਯੋਗਾ ਕਰਨ ਲਈ ਜਾ ਰਹੀ ਸੀ। ਜਦੋਂ ਉਹ ਥਾਨਾ ਸਿਟੀ ਦੇ ਕੋਲ ਪੁੱਜੀ ਤਾਂ ਇੱਕ ਨਕਾਬਪੋਸ਼ ਅਣਪਛਾਤੇ ਵਿਅਕਤੀ ਨੇ, ਜਿਸ ਦੇ ਹੱਥ ਵਿੱਚ ਦਾਤਰ ਵਰਗਾ ਤੇਜ਼ਧਾਰ ਹਥਿਆਰ ਸੀ, ਉਸ ਨੂੰ ਘੇਰ ਲਿਆ। ਉਕਤ ਵਿਅਕਤੀ ਡਰਾ-ਧਮਕਾ ਕੇ ਔਰਤ ਦਾ ਬੈਗ ਖੋਹ ਕੇ ਫਰਾਰ ਹੋ ਗਿਆ। ਪੀੜਤਾ ਅਨੁਸਾਰ ਬੈਗ ਵਿੱਚ ਲਗਭਗ 4500 ਰੁਪਏ ਦੀ ਨਕਦੀ ਅਤੇ ਇੱਕ ਸੋਨੇ ਦੀ ਚੇਨ ਸੀ। ਪੀੜਤ ਔਰਤ ਨੇ ਸਥਾਨਕ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਚ.ਓ. ਨੂੰ ਲਿਖਤੀ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਛਾਣਬੀਣ ਕਰਕੇ ਦੋਸ਼ੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਲੁੱਟਿਆ ਗਿਆ ਸਾਮਾਨ ਬਰਾਮਦ ਕਰਵਾਇਆ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *