ਮੁਕਤਸਰ ਪੁਲਿਸ ਵੱਲੋਂ ਚਾਰੇ ਸਬ-ਡਿਵੀਜ਼ਨਾਂ ਵਿੱਚ ਇਕੋ ਸਮੇਂ ਸਰਚ ਅਭਿਆਨ-

Spread the love
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਮਨਜੀਤ ਸਿੱਧੂ):- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਇਕੋ ਸਮੇਂ ਸਰਚ ਅਭਿਆਨ (31SO) ਚਲਾਇਆ ਗਿਆ। ਇਹ ਕਾਰਵਾਈ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਤੇ ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਪੁਰਾਣੇ ਮਾਮਲਿਆਂ ਵਾਲੇ ਵਿਅਕਤੀਆਂ ਅਤੇ ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਸਰਚ ਦੌਰਾਨ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਵੱਲੋਂ ਵਿਅਕਤੀਆਂ ਦੀ ਪਛਾਣ ਅਤੇ ਪਿਛੋਕੜ ਦੀ ਜਾਂਚ ਲਈ P19S ਅਤੇ ਵਾਹਨਾਂ ਦੀ ਜਾਂਚ ਲਈ V181N ਐਪ ਦੀ ਵਰਤੋਂ ਕੀਤੀ ਗਈ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਕਮਾਈ ਨਾਲ ਬਣਾਈ ਜਾਇਦਾਦ ਨੂੰ ਵੀ ਕਾਨੂੰਨ ਅਨੁਸਾਰ ਫਰੀਜ਼ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *