ਮੁਕਤੀਸਰ ਵੈਲਫੇਅਰ ਕਲੱਬ ਨੇ ਵਾਹਨ ਚਾਲਕਾਂ ਨੂੰ ਫਸਟ ਏਡ ਕਿੱਟਾਂ ਵੰਡੀਆਂ

Spread the love
ਸ਼੍ਰੀ ਮੁਕਤਸਰ ਸਾਹਿਬ, 21 ਅਪ੍ਰੈਲ ( ਮਨਪ੍ਰੀਤ ਮੋਨੂੰ  )   ਮਾਨਯੋਗ ਏਡੀਜੀਪੀ ਟਰੈਫਿਕ ਅਤੇ ਮਾਨਯੋਗ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਤੇ ਮੁਕਤੀਸਰ ਵੈਲਫੇਅਰ ਕਲੱਬ ਰਜਿਸਟਰ ਨੈਸ਼ਨਲ ਅਵਾਰਡੀ ਸੰਸਥਾ ਵੱਲੋਂ ਜ਼ਿਲਾ ਟਰੈਫਿਕ ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੇ ਸਹਿਯੋਗ ਨਾਲ 50 ਤੋਂ ਵੱਧ ਕਮਰਸ਼ੀਅਲ ਵਾਹਨ ਚਾਲਕਾਂ ਨੂੰ ਫਰਸਟ ਏਡ ਕਿੱਡਾ ਵੰਡੀਆਂ ਗਈਆਂ । ਇਸ ਮੌਕੇ ਤੇ ਸਿਟੀ ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਅਤੇ ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਹਾਜਰ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਦੱਸਿਆ ਕਿ ਸਾਡੀ ਸੰਸਥਾ ਜ਼ਿਲ੍ਹੇ ਵਿੱਚ ਵੱਡੇ ਪੱਧਰ ਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿਮ ਚਲਾ ਰਹੀ ਹੈ। ਅੱਜ ਸਾਡੀ ਸੰਸਥਾ ਵੱਲੋਂ ਪੰਜਾਬ ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੇ ਸਹਿਯੋਗ ਨਾਲ 50 ਤੋਂ ਵੱਧ ਕਮਰਸ਼ੀਅਲ ਵਾਹਨ ਚਾਲਕਾਂ ਨੂੰ ਫਸਟ ਏਡ ਕਿੱਟਾਂ ਵੰਡੀਆਂ ਗਈਆਂ ਅਤੇ ਉਹਨਾਂ ਨੂੰ ਦੱਸਿਆ ਗਿਆ ਕਿ ਜੇਕਰ ਕੋਈ ਸੜਕੀ ਹਾਦਸਾ ਹੋ ਜਾਂਦਾ ਹੈ ਤਾਂ ਉਹ ਫਸਟ ਏਡ ਕਿੱਟਾਂ ਦੀ ਮਦਦ ਨਾਲ ਆਪਣੀ ਸਹਾਇਤਾ ਕਰ ਸਕਦੇ ਹਨ। ਇਸ ਦੌਰਾਨ ਤਰਸੇਮ ਸਿੰਘ ਸਿਟੀ ਟਰੈਫਿਕ ਇੰਚਾਰਜ ਨੇ ਕਿਹਾ ਕਿ ਵਾਹਨ ਚਾਲਕ ਸੜਕੀ ਹਾਦਸਿਆਂ ਨੂੰ ਰੋਕਣ ਲਈ ਸੜਕੀ ਨਿਯਮਾਂ ਦੀ ਪਾਲਣਾ ਕਰਨ ।  ਉਹਨਾਂ ਨੇ ਕਿਹਾ ਕਿ ਦਿਨੋ ਦਿਨ ਵੱਧ ਰਹੇ ਸੜਕੀਆਂ ਨੂੰ ਰੋਕਣ ਲਈ ਪੁਲਿਸ ਅਤੇ ਸਮਾਜ ਸੇਵੀ ਸੰਸਥਾ ਮੁਕਤੀਸਰ ਵੈਲਫੇਅਰ ਕਲੱਬ ਵੱਡੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਲੋਕਾਂ ਨੂੰ ਵੀ ਅਪੀਲ ਕਰਦੇ ਆਂ ਕਿ ਇਸ ਜਾਗਰੂਕਤਾ ਬੇਨਤੀ ਨੂੰ ਮੰਨ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ । ਇਸ ਮੌਕੇ ਤੇ ਏਐਸਆਈ ਜਸਵਿੰਦਰ ਸਿੰਘ ਸੜਕ ਸੁਰੱਖਿਆ ਫੋਰਸ ਦੀ ਟੀਮ ਏਐਸਆਈ ਮੁਕੰਦ ਸਿੰਘ ਜਸਵੰਤ ਸਿੰਘ ਆਦਿ ਦੀਪਾਂਸ਼ੂ ਕੁਮਾਰ, ਨਰੇਸ਼ ਕੁਮਾਰ, ਅਜੇ ਪਾਸੀ ਆਦਿ ਹਾਜ਼ਰ ਸਨ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *