ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਆਪ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ-ਖੋਜੇਵਾਲ  ਡੀਏ ਦੇ ਮਾਮਲੇ ਚ ਪੰਜਾਬ ਸਰਕਾਰ ਦੇ ਸਾਰੇ ਬਹਾਨੇ ਹਾਈ ਕੋਰਟ ਨੇ ਕੀਤੇ ਰੱਦ,

Spread the love
ਕਪੂਰਥਲਾ, 6 ਅਗਸਤ ( ਕੌੜਾ ) – ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।ਅਦਾਲਤ ਨੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ।ਖੋਜੇਵਾਲ ਨੇ ਕਿਹਾ ਕਿ ਅਦਾਲਤ ਵਿੱਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ,ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿੱਚ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ।ਉਨਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ,ਨਾ ਕਿ ਮੁਲਾਜ਼ਮਾਂ ਨੂੰ ਭਰਮਿਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਆਪਣੀ ਸਹੂਲਤ ਅਨੁਸਾਰ ਲਾਗੂ ਨਹੀਂ ਕਰ ਸਕਦੀ।ਜੇਕਰ ਸਰਕਾਰ ਨੇ ਸੋਧੇ ਹੋਏ ਤਨਖ਼ਾਹ ਸਕੇਲ ਮਨਜ਼ੂਰ ਕੀਤੇ ਹਨ ਤਾਂ ਉਸੇ ਅਨੁਸਾਰ ਡੀਏ ਦੇਣ ਤੋਂ ਵੀ ਪਿੱਛੇ ਨਹੀਂ ਹਟ ਸਕਦੀ।ਅਦਾਲਤ ਨੇ ਇਹ ਵੀ ਕਿਹਾ ਕਿ ਮੂਲ ਤਨਖ਼ਾਹ ਅਤੇ ਮਹਿੰਗਾਈ ਭੱਤਾ ਵੱਖ-ਵੱਖ ਉਦੇਸ਼ਾਂ ਲਈ ਹੁੰਦੇ ਹਨ ਅਤੇ ਦੋਵਾਂ ਦੀ ਤੁਲਨਾ ਕਰਕੇ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਵਿੱਤੀ ਸੰਕਟ ਦਾ ਹਵਾਲਾ ਦੇਣ ਵਾਲੀ ਸਰਕਾਰ ਦੀ ਦਲੀਲ ਨੂੰ ਵੀ ਅਦਾਲਤ ਨੇ ਰੱਦ ਕਰਦਿਆਂ ਕਿਹਾ ਕਿ ਆਰਥਿਕ ਮੁਸ਼ਕਲਾਂ ਦੇ ਨਾਂ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਨਹੀਂ ਰੋਕੇ ਜਾ ਸਕਦੇ।ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਇਸ਼ਤਿਹਾਰਾਂ ਅਤੇ ਹੋਰ ਗੈਰ-ਉਤਪਾਦਕ ਖਰਚਿਆਂ ਨੂੰ ਮੁਲਾਜ਼ਮਾਂ ਦੇ ਬਕਾਏ ਰੋਕਣ ਦਾ ਜਾਇਜ਼ ਕਾਰਨ ਨਹੀਂ ਬਣਾਇਆ ਜਾ ਸਕਦਾ।ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਆਪ ਸਰਕਾਰ ਦੀਆਂ ਗਲਤ ਤਰਜੀਹਾਂ ਅਤੇ ਵਿੱਤੀ ਕੁਪ੍ਰਬੰਧਨ ਦੇ ਸ਼ਿਕਾਰ ਬਣੇ ਹਨ।ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਡੀਏ ਦਾ ਸਾਰਾ ਬਕਾਇਆ ਜਾਰੀ ਕਰੇ।ਉਨ੍ਹਾਂ ਕਿਹਾ ਇਹ ਸਿਰਫ਼ ਡੀਏ ਦੇ ਬਕਾਏ ਦਾ ਮਾਮਲਾ ਨਹੀਂ,ਸਗੋਂ ਉਸ ਸਰਕਾਰ ਦੀ ਭਰੋਸੇਯੋਗਤਾ ਦਾ ਸਵਾਲ ਹੈ ਜਿਸ ਨੇ ਮੁਲਾਜ਼ਮਾਂ ਨੂੰ ਸਨਮਾਨ ਦੇਣ ਦਾ ਵਾਅਦਾ ਕੀਤਾ ਸੀ,ਪਰ ਬਦਲੇ ਵਿੱਚ ਉਨ੍ਹਾਂ ਨੂੰ ਸਿਰਫ਼ ਵਾਅਦਾਖ਼ਿਲਾਫ਼ੀ,ਅਦਾਲਤੀ ਲੜਾਈਆਂ ਅਤੇ ਆਰਥਿਕ ਅਸੁਰੱਖਿਆ ਦਿੱਤੀ।ਇਸ ਮੌਕੇ ਤੇ ਭਾਜਪਾ ਮੰਡਲ ਪ੍ਰਧਾਨ ਕਮਲਜੀਤ ਪ੍ਰਭਕਾਰ, ਸ਼ਿੰਦਰ ਸਿੰਘ,ਅਸ਼ਵਨੀ ਤੁਲੀ,ਸੰਨੀ ਬੈਂਸ, ਕੌਂਸਲਰ ਵਿੱਕੀ ਗੁਜਰਾਲ,ਲੱਕੀ ਸਰਪੰਚ,ਵਿਰਮੋਹਨ ਆਦਿ ਹਾਜ਼ਰ ਸਨ।
  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *