ਮੁਲਾਜ਼ਮਾਂ ਦੀ ਹੜਤਾਲ ਤੇ ਪੋਰਟਲ ਠੱਪ ਹੋਣ ਕਾਰਨ,ਸੇਵਾ ਕੇਂਦਰ ਬਣੇ ਸਜ਼ਾ ਕੇਂਦਰ- ਖੋਜੇਵਾਲ ਕਨੈਕਟ ਪੰਜਾਬ ਪੋਰਟਲ ਠੱਪ,ਸੇਵਾ ਕੇਂਦਰਾਂ ਵਿੱਚ ਲੋਕ ਖੱਜਲ-ਖੁਆਰ,ਆਪ’ ਸਰਕਾਰ ਦੀ ਡਿਜ਼ੀਟਲ ਗਵਰਨੈਂਸ ਦੀ ਪੋਲ ਖੁੱਲ੍ਹੀ

Spread the love
ਕਪੂਰਥਲਾ, 9 ਜੁਲਾਈ ( ਕੌੜਾ ) – ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਕਨੈਕਟ ਪੰਜਾਬ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਨੇ ਤੇ ਲੋਗ ਖੱਜਲ ਖਵਾਰ ਹੋ ਰਹੇ ਨੇ।ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਉਨ੍ਹਾਂ ਕਿਹਾ ਕਿ ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ।ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹਨ,ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ,ਮੌਤ ਸਰਟੀਫਿਕੇਟ,ਆਮਦਨ ਸਰਟੀਫਿਕੇਟ,ਰਿਹਾਇਸ਼ ਸਰਟੀਫਿਕੇਟ,ਜਾਤੀ ਸਰਟੀਫਿਕੇਟ,ਆਧਾਰ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਿਆ ਹੈ।ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿੱਚ ਬਜ਼ੁਰਗ,ਮਹਿਲਾਵਾਂ,ਵਿਦਿਆਰਥੀ,ਕਿਸਾਨ, ਮਜ਼ਦੂਰ ਅਤੇ ਰੋਜ਼ਾਨਾ ਦਿਹਾੜੀ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ,ਪਰ ਆਖ਼ਿਰ ਵਿੱਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ।ਖੋਜੇਵਾਲ ਨੇ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ,ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ।ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ,ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ,ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ।ਖੋਜੇਵਾਲ ਨੇ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜ਼ੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ, ਉਹ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ।ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਅਤੇ ਪ੍ਰਸ਼ਾਸਨਿਕ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ।ਖੋਜੇਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਨੈਕਟ ਪੰਜਾਬ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ,ਤਕਨੀਕੀ ਖਾਮੀਆਂ ਨੂੰ ਫੌਰੀ ਤੌਰ ਤੇ ਦੂਰ ਕੀਤਾ ਜਾਵੇ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ।ਅੰਤ ਵਿੱਚ ਖੋਜੇਵਾਲ ਨੇ ਕਿਹਾ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਨਾਕਾਮੀਆਂ ਦੀ ਸਜ਼ਾ ਭੁਗਤ ਰਹੇ ਨੇ।ਸਰਕਾਰੀ ਸੇਵਾਵਾਂ ਹਰ ਨਾਗਰਿਕ ਦਾ ਅਧਿਕਾਰ ਹਨ,ਸਰਕਾਰ ਦਾ ਅਹਿਸਾਨ ਨਹੀਂ।ਭਗਵੰਤ ਮਾਨ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਨਾ ਕਿ ਲੋਕਾਂ ਨੂੰ ਖੱਜਲ-ਖੁਆਰ ਕਰਨਾ ਚਾਹੀਦਾ ਹੈ।ਇਸ ਮੌਕੇ ਤੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ,ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਰਾਜੂ,ਮੰਡਲ ਪ੍ਰਧਾਨ,ਲੱਕੀ ਸਰਪੰਚ, ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ,ਐੱਸਸੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਨਾਹਰ,ਨਵਜੋਤ ਸਿੰਘ,ਬਲਜਿੰਦਰ ਸਬਰ ਆਦਿ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *