ਮੁਲਾਜ਼ਮਾਂ ਨੂੰ ‘ਐਂਟੀ-ਸਟੇਟ’ ਕਹਿਣ ’ਤੇ ਵਿੱਤ ਮੰਤਰੀ ਘਿਰੇ ਜਥੇਬੰਦੀਆਂ ਨੇ ਹਰਪਾਲ ਸਿੰਘ ਚੀਮਾ ਤੋਂ ਜਨਤਕ ਮੁਆਫ਼ੀ ਦੀ ਕੀਤੀ ਮੰਗ

Spread the love
ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ) – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ‘ਐਂਟੀ-ਸਟੇਟ’ ਕਹਿਣ ਦੀ ਸਖ਼ਤ ਨਿਖੇਧੀ ਕੀਤੀ ਹੈ।ਆਗੂਆਂ ਨੇ ਕਿਹਾ ਕਿ ਮੁਲਾਜ਼ਮ ਸਰਕਾਰੀ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਅਣਦੇਖੀ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ।ਆਗੂਆਂ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਹੁੰਦਿਆਂ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਲ ਹੁੰਦੇ ਰਹੇ ਹਨ, ਪਰ ਹੁਣ ਮੁਲਾਜ਼ਮਾਂ ਦੇ ਸੰਘਰਸ਼ ਨੂੰ ‘ਐਂਟੀ-ਸਟੇਟ’ ਕਰਾਰ ਦੇਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ।ਆਗੂਆਂ ਨੇ ਡੀਏ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲਿਆਂ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਵੱਲੋਂ ਅਦਾਲਤੀ ਫ਼ੈਸਲਿਆਂ ਬਾਰੇ ਕੀਤੀਆਂ ਟਿੱਪਣੀਆਂ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਹਰਪਾਲ ਸਿੰਘ ਚੀਮਾ ਤੋਂ ਮੁਲਾਜ਼ਮਾਂ ਪ੍ਰਤੀ ਬਿਆਨ ਲਈ ਤੁਰੰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *