ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਮੁੱਖ ਮੰਤਰੀ ਦੇ ਤਾਨਾਸ਼ਾਹੀ ਪੱਤਰ ਅਤੇ ਸੋਸ਼ਲ ਮੀਡੀਆ ਤੇ ਕੀਤੇ ਮੁਲਾਜ਼ਮ ਵਿਰੋਧੀ ਟਵੀਟ ਦੀਆਂ ਸਮਰਾਲਾ ’ਚ ਕਾਪੀਆਂ ਸਾੜੀਆਂ

Spread the love
ਸਮਰਾਲਾ 31 ਅਗਸਤ (ਮੁਕੇਸ਼ ਵਰਮਾ) : ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਕਮੇਟੀ ਪੰਜਾਬ ਵੱਲੋਂ ਸਰਕਾਰ ਦੀ ਤਾਨਾਸ਼ਾਹੀ,ਮੁਲਾਜ਼ਮਾਂ ਜੱਥੇਬੰਦੀਆਂ ਨੂੰ ਮੀਟਿੰਗ ਤੋਂ ਜਵਾਬ ਦੇਣ, ਮੁਲਾਜ਼ਮਾਂ ਵਿਰੁੱਧ ਟਵੀਟ ਦੇ ਵਿਰੋਧ ’ਚ ਸਮਰਾਲਾ ਵਿਖ਼ੇ ਚੌਂਕ ਵਿੱਚ ਭਗਵੰਤ ਮਾਨ ਦੀ ਸਰਕਾਰ ਦੇ ਨਾਦਰਸ਼ਾਹੀ ਮੁਲਾਜ਼ਮ ਵਿਰੋਧੀ ਟਵੀਟ ਅਤੇ ਗੈਰ ਹਾਜ਼ਰ ਮੁਲਾਜ਼ਮਾਂ ਦੀ ਸੂਚਨਾ ਵਾਲੇ ਗੈਰ ਤਰਕਸੰਗਤ ਫਰਮਾਨ ਦੀਆਂ ਕਾਪੀਆਂ ਸਾੜੀਆਂ ਗਈਆਂ। ਡੈਮੋਕਰੇਟਿਕ ਟੀਚਰਜ਼ ਫਰੰਟ ਲੁਧਿਆਣਾ ਦੇ ਜਿਲਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਸਰਕਾਰ ਨੂੰ ਸਖਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਆਮ ਆਦਮੀ ਪਾਰਟੀ ਨੂੰ ਇਸ ਦਾ ਖਮਿਆਜ਼ਾ 2027 ਦੀਆਂ ਵੋਟਾਂ ਵੇਲੇ ਭੁਗਤਣਾ ਪਵੇਗਾ। ਮੰਗਾਂ ਨਾ ਮੰਨਣ ਦੀ ਸੂਰਤ ’ਚ ਭਗਵੰਤ ਮਾਨ ਸਰਕਾਰ ਦਾ ਤਖਤਾ ਪਲਟਣ ਦਾ ਸੱਦਾ ਦਿੱਤਾ।ਜਿਸ ਨੂੰ ਸਾਰੇ ਹਾਜ਼ਰ ਮੁਲਾਜ਼ਮਾਂ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨ ਚੜਾਉਣ ਦਾ ਸੰਕਲਪ ਕੀਤਾ। ਆਗੂਆਂ ਨੇ ਮੁਲਾਜ਼ਮ ਮੰਗਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, 35400 ਸਕੇਲ ਲਾਗੂ ਕਰਵਾਉਣ, ਬਕਾਇਆ ਡੀ.ਏ. ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਏ.ਸੀ.ਪੀ. ਸਕੀਮ ਅਧੀਨ 4-9-14 ਸਾਲਾ ਸੇਵਾ ਲਾਭ ਦੇਣਾ, ਪ੍ਰੋਬੇਸ਼ਨ ਸਮਾਂ ਇੱਕ ਸਾਲ ਕਰਕੇ ਪੂਰੀ ਤਨਖ਼ਾਹ ਅਤੇ ਭੱਤੇ ਦੇਣਾ,ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਰਸ ਦੇ ਆਧਾਰ ’ਤੇ ਭਰਤੀ ਮੁਲਾਜ਼ਮਾਂ ਤੋਂ ਟਾਈਪ ਟੈਸਟ ਦੀ ਸ਼ਰਤ ਖ਼ਤਮ ਕਰਨਾ,ਬਣਦੇ ਸਕੇਲ ਦੇਣ ਸਮੇਤ ਹੋਰ ਲੰਬਿਤ ਮੰਗਾਂ ਸ਼ਾਮਲ ਹਨ। ਯੂਨੀਅਨ ਆਗੂਆਂ ਨੇ ਮਾਸ ਲੀਵ ਭਰਕੇ ਸੰਘਰਸ਼ ਵਿੱਚ ਕੁੱਦੇ ਸਾਰੇ ਮੁਲਾਜ਼ਮਾਂ ਦਾ ਧੰਨਵਾਦ ਵੀ ਕੀਤਾ। ਧਰਨੇ ਵਿੱਚ ਉਪਰੋਕਤ ਤੋਂ ਇਲਾਵਾ ਹਰਵਿੰਦਰ ਹੈਪੀ, ਦਲਜੀਤ ਸਿੰਘ ਸਮਰਾਲਾ, ਪਰਮਜੀਤ ਸਿੰਘ ਮਾਨ, ਰਾਜਵੀਰ ਸਿੰਘ ਅਤੇ ਹੁਸ਼ਿਆਰ ਸਿੰਘ ਨੇ ਸੰਬੋਧਨ ਕੀਤਾ ਅਤੇ ਸਟੇਜ ਸੈਕਟਰੀ ਦੀ ਭੂਮਿਕਾ ਹਰਮੇਲ ਸਿੰਘ ਨੇ ਨਿਭਾਈ। ਪੈਨਸ਼ਨਰ ਸਾਥੀ ਮੇਘ ਸਿੰਘ ਜਵੰਧਾ, ਵਿਜੈ ਕੁਮਾਰ, ਪ੍ਰਿੰ.ਸੰਜੀਵ ਕੁਮਾਰ ਸੱਦੀ, ਗੁਰਬਖਸ਼ਿਸ਼ ਸਿੰਘ, ਪਰਮਜੀਤ ਸਿੰਘ, ਰੁਪਿੰਦਰ ਗਿੱਲ, ਮਨਪ੍ਰੀਤ ਸਿੰਘ, ਹਰਮਨ ਸਿੰਘ ਮੰਡ, ਜਸਵੀਰ ਸਿੰਘ, ਜਸਕਰਨ ਸਿੰਘ, ਦੀਪ ਰਾਜਾ, ਨਰਿੰਦਰ ਭੜੀ, ਸੰਦੀਪ ਕੌਰ, ਨਵਜੀਤ ਕੌਰ, ਰਮਨਦੀਪ ਕੌਰ, ਬੇਅੰਤ ਕੌਰ, ਕੁਲਭੁਸ਼ਨ ਵਿਰਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਲਾਜਮ ਅਤੇ ਪੈਨਸ਼ਨਰਜ਼ ਹਾਜਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *