ਮੁੰਬਈ ’ਚ ਗੂੰਜਿਆ ਪੰਜਾਬ ਕ੍ਰਿਕਟ ਦਾ ਦਮ! ਮੀਤ ਹੇਅਰ ਦੀ ਅਗਵਾਈ ਹੇਠ ਪੀਸੀਏ ਦੀ ਬੀਸੀਸੀਆਈ ਨਾਲ ਅਹਿਮ ਬੈਠਕ—ਕ੍ਰਿਕਟ ਦੇ ਵਿਕਾਸ ਨੂੰ ਲੈ ਕੇ ਹੋਈ ਵਿਸਥਾਰਪੂਰਵਕ ਵਿਚਾਰ-ਚਰਚਾ ਸੌਰਵ ਗਾਂਗੁਲੀ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ਦੀ ਕੀਤੀ ਖ਼ਾਸ ਤਾਰੀਫ਼, ਕਿਹਾ—ਇਹ ਮੇਰੇ ਪਸੰਦੀਦਾ ਮੈਦਾਨਾਂ ਵਿੱਚੋਂ ਇੱਕ

Spread the love
ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ ਵਿਖੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਅਹਿਮ ਬੈਠਕ ਵਿੱਚ ਹਿੱਸਾ ਲਿਆ। ਇਹ ਬੈਠਕ ਪੀਸੀਏ ਦੇ ਸੈਕਟਰੀ ਅਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕ੍ਰਿਕਟ ਨਾਲ ਜੁੜੇ ਕਈ ਮਹੱਤਵਪੂਰਨ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਪੀਸੀਏ ਵੱਲੋਂ ਬੀਸੀਸੀਆਈ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਕ੍ਰਿਕਟ ਦੇ ਵਿਕਾਸ, ਨੌਜਵਾਨ ਖਿਡਾਰੀਆਂ ਨੂੰ ਵੱਡੇ ਮੰਚ ਪ੍ਰਦਾਨ ਕਰਨ ਅਤੇ ਕ੍ਰਿਕਟ ਨਾਲ ਸਬੰਧਤ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।ਸੌਰਵ ਗਾਂਗੁਲੀ ਨਾਲ ਯਾਦਗਾਰ ਮੁਲਾਕਾਤ ਬੈਠਕ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਕ੍ਰਿਕਟ ਐਸੋਸੀਏਸ਼ਨ ਆਫ਼ ਬੰਗਾਲ ਦੇ ਪ੍ਰਧਾਨ ਸੌਰਵ ਗਾਂਗੁਲੀ ਨਾਲ ਮੁਲਾਕਾਤ ਵੀ ਹੋਈ। ਇਸ ਮੌਕੇ ਗਾਂਗੁਲੀ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ਨਾਲ ਜੁੜੀਆਂ ਆਪਣੀਆਂ ਸੁਨਹਿਰੀ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਮੋਹਾਲੀ ਦੇ ਪੀਸੀਏ ਸਟੇਡੀਅਮ ਨੂੰ ਆਪਣੇ ਪਸੰਦੀਦਾ ਕ੍ਰਿਕਟ ਮੈਦਾਨਾਂ ਵਿੱਚੋਂ ਇੱਕ ਦੱਸਦਿਆਂ ਇਸ ਮੈਦਾਨ ਨਾਲ ਜੁੜੀਆਂ ਆਪਣੀਆਂ ਯਾਦਾਂ ਨੂੰ ਯਾਦ ਕੀਤਾ। ਗਾਂਗੁਲੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਵਰਗੇ ਵੱਡੇ ਮੁਕਾਬਲਿਆਂ ਦੀ ਮੇਜ਼ਬਾਨੀ ਨਾਲ ਪੀਸੀਏ ਸਟੇਡੀਅਮ ਮੋਹਾਲੀ ਇੱਕ ਵਾਰ ਫਿਰ ਵਿਸ਼ਵ ਕ੍ਰਿਕਟ ਦੇ ਨਕਸ਼ੇ ’ਤੇ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾ ਰਿਹਾ ਹੈ। ਮੀਤ ਹੇਅਰ ਦੀ ਅਗਵਾਈ ਹੇਠ ਪੀਸੀਏ ਵੱਲੋਂ ਪੰਜਾਬ ਵਿੱਚ ਕ੍ਰਿਕਟ ਨੂੰ ਨਵੀਂ ਦਿਸ਼ਾ ਦੇਣ ਅਤੇ ਨੌਜਵਾਨ ਪ੍ਰਤਿਭਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਇਸ ਬੈਠਕ ਨਾਲ ਹੋਰ ਮਜ਼ਬੂਤੀ ਮਿਲਣ ਦੀ ਉਮੀਦ
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *