ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ ਸਟਾਫ ਵੱਲੋਂ ਇੱਕ ਦਿਨ ਦੀ ਹੜਤਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਦੀ ਕੀਤੀ ਮੰਗ

Spread the love
ਸ਼੍ਰੀ  ਕੀਰਤਪੁਰ ਸਾਹਿਬ , 27 ਅਗਸਤ,(ਮਨਦੀਪ) ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ ਸਮੂਹ ਸਟਾਫ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਇੱਕ ਦਿਨ ਦੀ ਹੜਤਾਲ ਕੀਤੀ ਗਈ। ਇਸ ਮੌਕੇ ਸਿਹਤ ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਪੂਰਾ ਕੀਤਾ ਜਾਵੇ।ਇਹ ਇੱਕ ਦਿਨ ਦੀ ਹੜਤਾਲ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਕੀਤੀ ਗਈ। ਹੜਤਾਲ ਦੌਰਾਨ ਬਲਵੰਤ ਰਾਏ ਅਤੇ ਕਾਮਰੇਡ ਆਗੂ ਸਿਕੰਦਰ ਸਿੰਘ ਢੇਰ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮ ਵਰਗ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਮੁਲਾਜ਼ਮਾਂ ਦੀਆਂ ਡੀਏ ਦੀਆਂ ਬਕਾਇਆ ਕਿਸਤਾਂ ਤੁਰੰਤ ਜਾਰੀ ਕਰਨੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿੱਚ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ।ਆਗੂਆਂ ਨੇ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਗਏ ਸਨ, ਜਿਨ੍ਹਾਂ ਨੂੰ ਅਜੇ ਤੱਕ ਪੂਰੀ ਤਰ੍ਹਾਂ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ।ਸਿਹਤ ਕੇਂਦਰ ਦੇ ਸਮੂਹ ਸਟਾਫ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦਿਆਂ ਕੀਤੇ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।ਇਸ ਮੌਕੇ ਭੁਪਿੰਦਰ ਸਿੰਘ, ਭੁਪਿੰਦਰ ਕੌਰ, ਹਰਜੀਤ ਕੌਰ, ਸੁੱਚਾ ਸਿੰਘ, ਸੁਨੀਤਾ, ਜਗਤਾਰ ਸਿੰਘ, ਸੋਹਣ ਸਿੰਘ, ਸ਼ਿਵ ਕੁਮਾਰ, ਨਰੇਸ਼ ਕੁਮਾਰ, ਵਰਿੰਦਰ ਸਿੰਘ, ਨਰਿੰਦਰ ਸਿੰਘ, ਰਵਿੰਦਰ ਸਿੰਘ, ਹੇਮ ਰਾਜ ਅਤੇ ਮੱਖਣ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *