ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਵਿੱਚ ਸ੍ਰੀਮਤੀ ਦੀਪਤੀ ਨੇ ਨਵੇਂ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ

Spread the love

ਸਮਰਾਲਾ, 8 ਜੁਲਾਈ (ਮੁਕੇਸ਼ ਵਰਮਾ): ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਵਿੱਚ ਬੁੱਧਵਾਰ ਨੂੰ ਸ੍ਰੀਮਤੀ ਦੀਪਤੀ ਨੇ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ ਗਈ। ਸਕੂਲ ਦੀ ਚੇਅਰਪਰਸਨ ਸ੍ਰੀਮਤੀ ਕੁਲਵਿੰਦਰ ਕੌਰ ਬੈਨੀਪਾਲ, ਡਾਇਰੈਕਟਰ ਗੁਰਸੁਖਮਨੀ ਕੌਰ, ਪ੍ਰਧਾਨ ਸ੍ਰੀ ਅਨਿਲ ਕੁਮਾਰ ਵਰਮਾ, ਮੈਨੇਜਰ ਸ. ਰਮਨਦੀਪ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸ੍ਰੀਮਤੀ ਦੀਪਤੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਸਕੂਲ ਸਿੱਖਿਆ, ਅਨੁਸ਼ਾਸਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਨੂੰ ਛੂਹੇਗਾ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਪ੍ਰਬੰਧਕ ਕਮੇਟੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀਮਤੀ ਦੀਪਤੀ ਆਪਣੇ ਤਜਰਬੇ, ਦੂਰਅੰਦੇਸ਼ੀ ਅਤੇ ਸਮਰਪਿਤ ਕਾਰਜਸ਼ੈਲੀ ਨਾਲ ਸੰਸਥਾ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਸ੍ਰੀਮਤੀ ਦੀਪਤੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *