ਮੈਕਸ ਆਰਥਰ ਮੈਕਾਲਿਫ ਸਕੂਲ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਦੂਜਾ ਸਥਾਨ

Spread the love
ਸਮਰਾਲਾ 27 ਅਗਸਤ ( ਮੁਕੇਸ਼ ਵਰਮਾ) ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੀ ਹੋਣਹਾਰ ਵਿਦਿਆਰਥਣ ਸਿਮਰਤ ਕੌਰ ਨੇ ਸੈਕਰਡ ਸੋਲ ਸਕੂਲ, ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਲੜਕੀਆਂ ਦੇ 58 ਕਿਲੋਗ੍ਰਾਮ ਭਾਰ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਸਿਮਰਤ ਕੌਰ, ਪੁੱਤਰੀ ਸ਼੍ਰੀ ਰੁਪਿੰਦਰ ਸਿੰਘ, ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਪਰਿਵਾਰ ਦਾ ਨਾਮ ਰੌਸ਼ਨ ਹੋਇਆ ਹੈ। ਇਸ ਸ਼ਾਨਦਾਰ ਸਫਲਤਾ ’ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਸ਼੍ਰੀਮਤੀ ਦੀਪਤੀ ਚੋਪੜਾ ਅਤੇ ਹੈੱਡ ਮਿਸਟ੍ਰੈੱਸ ਸ਼੍ਰੀਮਤੀ ਚਰਨਪ੍ਰੀਤ ਕੌਰ ਨੇ ਸਿਮਰਤ ਕੌਰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਿਮਰਤ ਦੀ ਇਸ ਉਪਲਬਧੀ ਲਈ ਉਸਦੇ ਕੋਚ ਰਸਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਦੀ ਮਿਹਨਤ ਅਤੇ ਯੋਗ ਰਹਿਨੁਮਾਈ ਦੀ ਵੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿਮਰਤ ਦੀ ਇਹ ਪ੍ਰਾਪਤੀ ਉਸਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਸਦੀ ਸਫਲਤਾ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕਰੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *