ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਬਲਾਕ ਨਥਾਣਾ ਦੀ ਮੀਟਿੰਗ ਹੋਈ। 

Spread the love

ਬਠਿੰਡਾ , 16 ਦਸੰਬਰ (ਰਾਮ ਸਿੰਘ ਕਲਿਆਣ) ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸੀਏਸ਼ਨ ਪੰਜਾਬ ਬਲਾਕ ਨਥਾਣਾ ਦੀ ਮਹੀਨਾਵਾਰ ਵਾਰ ਮੀਟਿੰਗ ਪ੍ਰਧਾਨ  ਹਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ । ‌ਮੀਟਿੰਗ ਦੌਰਾਨ ਸਭ ਤੋਂ ਪਹਿਲਾਂ  ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ  ਦੇ ਪ੍ਰੀਵਾਰ ਦੇ ਸ਼ਹੀਦੀ ਦਿਹਾੜੇ ਤੇ ਪੋਹ ਦੇ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦੇ ਹੋਏ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ‌ ਅਤੇ ਸਰਬੱਤ ਭਲੇ ਦੀ ਅਰਦਾਸ ਕੀਤੀ ਗਈ। ਜਨਰਲ ਸਕੱਤਰ  ਜਗਦੀਸ਼ ਸਿੰਘ ਨੇ ਮੀਟਿੰਗ ਦੀ ਕਾਰਵਾਈ ਸ਼ੁਰੂ ਕੀਤੀ ਜ਼ਿਲ੍ਹਾ ਮੈਂਬਰ  ਦਰਸ਼ਨ ਸਿੰਘ ਜੀ ਨੇ ਜ਼ਿਲ੍ਹੇ ਦੀ ਕਾਰਗੁਜ਼ਾਰੀ ਅਤੇ ਜ਼ਿਲ੍ਹਾ ਮੈਂਬਰ  ਜਗਤਾਰ ਸਿੰਘ ਕਰਿਆੜ ਵਾਲੇ ਨੇ ਜਥੇਬੰਦੀ ਦੀ ਗਿਣਤੀ ਵਧਾਉਣ ਲਈ ਜ਼ੋਰ ਦਿੱਤਾ ।ਸੁਖਰਾਜ ਸਿੰਘ , ਰਣਜੀਤ ਸਿੰਘ , ਕਲਵੰਤ ਸਿੰਘ , ਸਿਵਜੰਟ ਸਿੰਘ ਪ੍ਰੈਸ ਸਕੱਤਰ ,ਹਰਬੰਸ ਸਿੰਘ  ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ।ਪ੍ਰਧਾਨ  ਹਰਜੀਤ ਸਿੰਘ ਸਿੱਧੂ ਨੇ ਕਿਸਾਨੀ ਮੰਗਾਂ ਦੇ ਹੱਕ ਵਿੱਚ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਸਰਕਾਰ ਦੇ ਮੰਗਾਂ ਨਾ ਮੰਨਣ ਦੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *