ਮੈਦਾਨਾਂ ’ਚ ਚਮਕੇ ਸੇਵੇਵਾਲਾ ਦੇ ਸਿਤਾਰੇ, 139 ਤਗਮਿਆਂ ਨਾਲ ਰਚਿਆ ਜਿੱਤ ਦਾ ਇਤਿਹਾਸ “ਮੈਦਾਨਾਂ ਦੀ ਜਿੱਤ, ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਡਾਣ” : ਪ੍ਰਿੰਸੀਪਲ ਪ੍ਰਿਯੰਕਾ ਮਹਿਤਾ

Spread the love
ਜੈਤੋ, 19 ਅਗਸਤ (ਮਨਜੀਤ ਸਿੰਘ ਢੱਲਾ)- ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਸਿਲਵਰ ਓਕਸ ਸਕੂਲ, ਸੇਵੇਵਾਲਾ ਵੱਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਸਾਲ 2026-27 ਦੀਆਂ 70ਵੀਆਂ ਜ਼ੋਨ ਪੱਧਰੀ ਖੇਡਾਂ ਵਿੱਚ ਸਿਲਵਰ ਓਕਸ ਸਕੂਲ, ਸੇਵੇਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਗਿਣਤੀ ਵਿੱਚ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੁੱਲ 85 ਸੋਨ, 34 ਚਾਂਦੀ ਅਤੇ 20 ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ।ਸੋਨ ਤਗਮਿਆਂ ਵਿੱਚ ਕ੍ਰਿਕਟ, ਰਗਬੀ (ਅੰਡਰ-14 ਲੜਕੇ), ਰੱਸਾ-ਕਸੀ (ਅੰਡਰ-17 ਲੜਕੇ ਅਤੇ ਲੜਕੀਆਂ), ਸੈਪਕ ਟਾਕਰਾ (ਅੰਡਰ-19 ਲੜਕੇ) ਵਿੱਚ 5, ਤੀਰਅੰਦਾਜ਼ੀ ਵਿੱਚ 3, ਨਿਸ਼ਾਨੇਬਾਜ਼ੀ ਵਿੱਚ 5, ਵੂਸ਼ੂ ਵਿੱਚ 4, ਤਾਈਕਵਾਂਡੋ ਵਿੱਚ 12, ਕਿੱਕ-ਬਾਕਸਿੰਗ ਵਿੱਚ 1 ਅਤੇ ਸਕੇਟਿੰਗ ਵਿੱਚ 7 ਤਗਮੇ ਸ਼ਾਮਲ ਹਨ।ਚਾਂਦੀ ਦੇ ਤਗਮਿਆਂ ਵਿੱਚ ਫੁੱਟਬਾਲ (ਅੰਡਰ-14 ਲੜਕੇ), ਬੈਡਮਿੰਟਨ (ਅੰਡਰ-17 ਲੜਕੇ), ਸ਼ਤਰੰਜ (ਅੰਡਰ-17 ਲੜਕੇ), ਕਰਾਟੇ ਵਿੱਚ 1, ਤੀਰਅੰਦਾਜ਼ੀ ਵਿੱਚ 2 ਅਤੇ ਨਿਸ਼ਾਨੇਬਾਜ਼ੀ ਵਿੱਚ 3 ਤਗਮੇ ਸ਼ਾਮਲ ਹਨ। ਇਸੇ ਤਰ੍ਹਾਂ ਕਾਂਸੀ ਦੇ ਤਗਮਿਆਂ ਵਿੱਚ ਕ੍ਰਿਕਟ (ਅੰਡਰ-17 ਲੜਕੇ), ਤੀਰਅੰਦਾਜ਼ੀ ਵਿੱਚ 2 ਅਤੇ ਨਿਸ਼ਾਨੇਬਾਜ਼ੀ ਵਿੱਚ 2 ਤਗਮੇ ਸ਼ਾਮਲ ਹਨ।ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਯੰਕਾ ਮਹਿਤਾ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਦਾਨਾਂ ਵਿੱਚ ਮਿਲੀ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ। ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ ਅਤੇ ਇਹ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ।ਉਨ੍ਹਾਂ ਖਿਡਾਰੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਨਵੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ‘ਤੰਦਰੁਸਤ ਸਰੀਰ ਵਿੱਚ ਤੰਦਰੁਸਤ ਮਨ’ ਦੇ ਸਿਧਾਂਤ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *