ਮੌੜ ਹਲਕੇ ਦੀ ਮੰਨੀ ਸਵੇਰ ਦੀ ਕਿਰਨ ਲੋਕਾਂ ਦੇ ਬੂਹਿਆਂ ’ਤੇ ਜਲਦ ਦੇਵੇਗੀ ਦਸਤਕ  ਮਾੜਾ ਸਮੇਂ ਦਾ ਅੰਤ ਜਲਦੀ—ਸੁਖਦੀਪ ਸਿੰਘ ਮਾਨ

Spread the love
ਬਰਨਾਲਾ, 27 ਜੁਲਾਈ 2026 — ਬਲਵੰਤ ਸਿੰਘ ਸਿੱਧੂ=ਮੌੜ ਹਲਕੇ ਦੀ ਸਿਆਸਤ ਵਿੱਚ ਸੁਖਦੀਪ ਸਿੰਘ ਮਾਨ ਦਾ ਨਾਮ ਲਗਾਤਾਰ ਚਰਚਾ ਵਿੱਚ ਆ ਰਿਹਾ ਹੈ। ਸੁਖਦੀਪ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਮੌੜ ਹਲਕੇ ਦੀ ਅਗਵਾਈ ਅਤੇ ਲੋਕਾਂ ਨਾਲ ਜੁੜੇ ਅਗਲੇ ਪ੍ਰੋਗਰਾਮਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ।ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੌੜ ਹਲਕੇ ਦੇ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਉਮੀਦਾਂ ਨੂੰ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੀ ਵਾਗਡੋਰ ਸੰਭਾਲਣ ਲਈ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ।ਸੁਖਦੀਪ ਸਿੰਘ ਮਾਨ ਨੇ ਕਿਹਾ ਕਿ ਮੌੜ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌੜ ਹਲਕੇ ਵਿੱਚ ਵਿਕਾਸ ਦੀ ਨਵੀਂ ਸਵੇਰ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ “ਮੌੜ ਹਲਕੇ ਦੀ ਮੰਨੀ ਸਵੇਰ ਦੀ ਕਿਰਨ ਹੁਣ ਲੋਕਾਂ ਦੇ ਬੂਹਿਆਂ ’ਤੇ ਜਲਦ ਦਸਤਕ ਦੇਵੇਗੀ।” ਸੁਖਦੀਪ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਹਲਕੇ ਦੇ ਲੋਕਾਂ ਨਾਲ ਰਾਬਤਾ ਵਧਾ ਕੇ ਵੱਡੇ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *