ਯੁ ਪੀ ਐਸ ਸੀ ਦੀ ਪ੍ਰੀਖਿਆ ਪਾਸ ਕਰਕੇ ਜਗਜੀਤ ਸਿੰਘ ਨਵਾਧਾ ਬਣੇ ਸੀ ਆਈ ਐਸ ਐਫ ਦੇ ਅਸਿਸਟੈਂਟ ਕਮਾਂਡੈਂਟ : ਵੜਵਾਲ ਪੰਜਾਬ ਅਤੇ ਰਾਏ ਸਿੱਖ ਭਾਈਚਾਰੇ ਲਈ ਮਾਣ ਵਾਲੀ ਪ੍ਰਾਪਤੀ ਪਰਿਵਾਰ ਨੂੰ ਮਿਲ ਰਹੀਆਂ ਹਰ ਪਾਸੇ ਤੋਂ ਵਧਾਈਆਂ

Spread the love
ਗੁਰੂਹਰਸਹਾਏ, 11 ਅਗਸਤ (ਪੰਜਾਬ ਦਾ ਖੁਲਾਸਾ) ਪੰਜਾਬ ਅਤੇ ਰਾਏ ਸਿੱਖ ਭਾਈਚਾਰੇ ਲਈ ਮਾਣ ਵਾਲੀ ਇੱਕ ਖ਼ਬਰ ਸਾਹਮਣੇ ਆਈ ਹੈ। ਰਾਏ ਸਿੱਖ ਭਾਈਚਾਰੇ ਦੇ ਸਰਪ੍ਰਸਤ ਅਤੇ ਸਾਬਕਾ ਰਿਟਾਇਰਡ ਰਾਜਦੂਤ ਗੁਰਦੀਪ ਸਿੰਘ ਵੜਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਗੁਰਦਿਆਲ ਸਿੰਘ,ਸਾਬਕਾ ਇੰਸਪੈਕਟਰ ਪੰਜਾਬ ਪੁਲਿਸ ਪਟਿਆਲਾ ਦੇ ਸਪੁੱਤਰ ਜਗਜੀਤ ਸਿੰਘ ਨਵਾਧਾ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੁ ਪੀ ਐਸ ਸੀ) ਵੱਲੋਂ ਕਰਵਾਈ ਸੈਂਟਰਲ ਆਰਮੈਂਡ ਪੁਲਿਸ ਫੋਰਸ (Assistant Commandants) Examination-2025 ਵਿੱਚ ਸਫਲਤਾ ਹਾਸਲ ਕਰਦਿਆਂ ਸੀ ਆਈ ਐਸ ਐਫ ਵਿੱਚ ਅਸਿਸਟੈਂਟ ਕਮਾਂਡੈਂਟ ਦੇ ਅਹੁਦੇ ਲਈ ਚੋਣ ਪ੍ਰਾਪਤ ਕੀਤੀ ਹੈ। ਯੁ ਪੀ ਐਸ ਸੀ ਵੱਲੋਂ ਸੀ ਏ ਪੀ ਐਫ ਅਸਿਸਟੈਂਟ ਕਮਾਂਡੈਂਟ ਪ੍ਰੀਖਿਆ ਕਰਵਾਈ ਜਾਂਦੀ ਹੈ। ਜਗਜੀਤ ਸਿੰਘ ਨਵਾਧਾ ਦੀ ਇਸ ਸ਼ਾਨਦਾਰ ਕਾਮਯਾਬੀ ਨਾਲ ਉਨ੍ਹਾਂ ਦੇ ਪਰਿਵਾਰ, ਸਾਕ-ਸਬੰਧੀਆਂ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਪੰਜਾਬ ਦੇ ਨਾਲ-ਨਾਲ ਰਾਏ ਸਿੱਖ ਭਾਈਚਾਰੇ ਲਈ ਵੀ ਮਾਣ ਵਾਲੀ ਉਪਲਬਧੀ ਵਜੋਂ ਦੇਖਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਜਗਜੀਤ ਸਿੰਘ ਨਵਾਧਾ ਦੇ ਵੱਡੇ ਭਰਾ ਜੁਝਾਰ ਸਿੰਘ ਨਵਾਧਾ ਵੀ ਬੀ ਐਸ ਐਡ ਵਿੱਚ ਅਸਿਸਟੈਂਟ ਕਮਾਂਡੈਂਟ ਵਜੋਂ ਜੈਸਲਮੇਰ ਵਿਖੇ ਦੇਸ਼ ਦੀ ਸੇਵਾ ਨਿਭਾਅ ਰਹੇ ਹਨ। ਇੱਕੋ ਪਰਿਵਾਰ ਦੇ ਦੋਵੇਂ ਭਰਾਵਾਂ ਵੱਲੋਂ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਉਣਾ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਅਤੇ ਰਾਏ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਜਗਜੀਤ ਸਿੰਘ ਨਵਾਧਾ ਦੀ ਨਵੰਬਰ 2026 ਵਿੱਚ ਟ੍ਰੇਨਿੰਗ ਸ਼ੁਰੂ ਹੋਣ ਦੀ ਜਾਣਕਾਰੀ ਹੈ। ਉਨ੍ਹਾਂ ਦੀ ਇਸ ਕਾਮਯਾਬੀ ਨੂੰ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਣਾਦਾਇਕ ਮੰਨਿਆ ਜਾ ਰਿਹਾ ਹੈ, ਕਿਉਂਕਿ ਯੁ ਪੀ ਐਸ ਸੀ ਵਰਗੇ ਮੁਕਾਬਲੇ ਦੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨਾ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ।ਇਸ ਮੌਕੇ ਸ. ਗੁਰਦੀਪ ਸਿੰਘ ਵਾਰਵਾਲ, ਸਾਬਕਾ ਡਿਪਟੀ ਅੰਬੈਸਡਰ, ਜਰਮਨੀ, ਵੱਲੋਂ ਜਗਜੀਤ ਸਿੰਘ ਨਵਾਧਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ’ਤੇ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਦੀ ਇਹ ਕਾਮਯਾਬੀ ਪੰਜਾਬ ਅਤੇ ਰਾਏ ਸਿੱਖ ਭਾਈਚਾਰੇ ਦਾ ਮਾਣ ਵਧਾਉਣ ਵਾਲੀ ਗੱਲ ਹੈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜਗਜੀਤ ਸਿੰਘ ਨਵਾਧਾ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *