ਯੂਥ ਅਕਾਲੀ ਦਲ ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਹਰਜੋਤ ਮਾਂਗਟ ਦਾ ਨਿੱਘਾ ਸਵਾਗਤ  ਜਥੇਦਾਰ ਜਾਤੀਵਾਲ ਨੇ ਹਾਈ ਕਮਾਂਡ ਦਾ ਕੀਤਾ ਧੰਨਵਾਦ

Spread the love
ਮਾਛੀਵਾੜਾ ਸਾਹਿਬ, 14 ਸਤੰਬਰ (ਸੁੱਚਾ ਬੰਗੜ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਯੂਥ ਅਕਾਲੀ ਦਲ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ ਵਿੱਚ ਪਿੰਡ ਜਾਤੀਵਾਲ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਨੇ ਵਿਸ਼ੇਸ਼ ਤੌਰ ਤੇ ਪਹੁੰਚੇ ਨਵੇਂ ਬਣੇ ਪ੍ਰਧਾਨ ਹਰਜੋਤ ਸਿੰਘ ਮਾਂਗਟ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਪਾਰਟੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਾਤੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਪਾਰਟੀ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਹੋਵੇਗੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਕਾਲੀ ਦਲ ਨਾਲ ਜੁੜਨਗੇ। ਉਨ੍ਹਾਂ ਕਿਹਾ ਕਿ ਹਰਜੋਤ ਮਾਂਗਟ ਇੱਕ ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਿਤ ਵਰਕਰ ਹਨ, ਜਿਨ੍ਹਾਂ ਨੇ ਸ਼ੁਰੂ ਤੋਂ ਹੀ ਪਾਰਟੀ ਦੀਆਂ ਸੇਵਾਵਾਂ ਤਨ-ਦੇਹੀ ਨਾਲ ਨਿਭਾਈਆਂ ਹਨ। ਇਸ ਮੌਕੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਨਿਮਾਣੇ ਜਿਹੇ ਵਰਕਰ ਨੂੰ ਜੋ ਮਾਣ ਬਖਸ਼ਿਆ ਗਿਆ ਹੈ, ਉਹ ਇਸਦਾ ਕਦੇ ਵੀ ਮੁੱਲ ਨਹੀਂ ਚੁਕਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਲਿਆਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਵਿਕਾਸ ਦੇ ਕੰਮ ਹੋਏ ਹਨ, ਉਹ ਅੱਜ ਤੱਕ ਕਿਸੇ ਵੀ ਸਰਕਾਰ ਵਿੱਚ ਨਹੀਂ ਹੋ ਸਕੇ। ਲੋਕ ਹੁਣ ਇਸ ਜੁਮਲੇਬਾਜ਼ੀ ਦੀ ਸਰਕਾਰ ਨੂੰ 2027 ਵਿੱਚ ਚਲਦਾ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿੱਚ ਦੇਖਣਾ ਚਾਹੁੰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਪੰਜਾਬ ਵਿੱਚ ਲੈ ਕੇ ਆਉਣਗੇ।ਇਸ ਮੌਕੇ ਕੁਲਵੀਰ ਕੌਰ ਸਰਪੰਚ, ਰਣਜੀਤ ਸਿੰਘ ਸਾਬਕਾ ਸਰਪੰਚ, ਰਜਿੰਦਰ ਸਿੰਘ ਪੰਚ, ਰਣਜੀਤ ਸਿੰਘ ਫੌਜੀ, ਗਿਆਨ ਚੰਦ ਪੰਚ, ਬਰਜਿੰਦਰ ਪਾਲ ਸਿੰਘ, ਚਰਨ ਸਿੰਘ, ਗੁਰਦੇਵ ਸਿੰਘ, ਜਸਵੀਰ ਸਿੰਘ ਨੰਬਰਦਾਰ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *