ਯੂਥ ਵਿੰਗ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਨ ’ਤੇ ਜ਼ੋਰ

Spread the love
ਖਡੂਰ ਸਾਹਿਬ 5 ਸਤੰਬਰ ( ਸਤਵਿੰਦਰ ਸਿੰਘ ਬੁੱਗਾ ) ਹਲਕਾ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਵੱਧ ਤੋਂ ਵੱਧ ਜੋੜਨ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਦੇ ਮੌਜੂਦਾ ਸਰਪੰਚ ਸ. ਨਿਰਮਲ ਸਿੰਘ ਢੋਟੀ ਨਾਲ ਮੁਲਾਕਾਤ ਕਰਕੇ ਯੂਥ ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਨੌਜਵਾਨਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।ਇਸ ਮੌਕੇ ਕਿਹਾ ਗਿਆ ਕਿ ਨੌਜਵਾਨਾਂ ਦੀ ਤਾਕਤ ਨੂੰ ਸਹੀ ਦਿਸ਼ਾ ਦੇ ਕੇ ਸਮਾਜ ਅਤੇ ਪੰਜਾਬ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ। ਯੂਥ ਵਿੰਗ ਨੂੰ ਮਜ਼ਬੂਤ ਕਰਕੇ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਲਿਜਾਣ ’ਤੇ ਜ਼ੋਰ ਦਿੱਤਾ ਗਿਆ।“ਇਕੱਠੇ ਹੋ ਕੇ ਯੂਥ ਨੂੰ ਮਜ਼ਬੂਤ ਕਰੀਏ ਅਤੇ ਨਵੇਂ ਪੰਜਾਬ ਦੀ ਸਿਰਜਣਾ ਲਈ ਅੱਗੇ ਵਧੀਏ।”
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *