ਯੂਰੋ ਕਿਡਜ਼ ’ਤੇ ਡ੍ਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Spread the love
ਦੋਰਾਹਾ, 8 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਦੋਰਾਹਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਯੂਰੋ ਕਿਡਜ਼ ਅਤੇ ਡ੍ਰੀਮ ਬੈਰੀ ਕਾਨਵੈਂਟ ਸਕੂਲ ਵਿਖੇ ਮੈਨੇਜਿੰਗ ਡਾਇਰੈਕਟਰ ਰਜਤ ਸ਼ਰਮਾ ਦੀ ਅਗਵਾਈ ਵਿੱਚ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।ਛੋਟੀਆਂ-ਛੋਟੀਆਂ ਬੱਚੀਆਂ ਅਤੇ ਅਧਿਆਪਕਾਵਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੌਰਾਨ ਬੱਚਿਆਂ ਨੇ ਗਿੱਧਾ, ਬੋਲੀਆਂ, ਲੋਕ-ਗੀਤ, ਨਾਚ, ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਮਹਿੰਦੀ, ਚੂੜੀਆਂ ਅਤੇ ਪੰਜਾਬੀ ਰਵਾਇਤਾਂ ਨਾਲ ਜੁੜੀਆਂ ਗਤੀਵਿਧੀਆਂ ਵੀ ਖਾਸ ਆਕਰਸ਼ਣ ਦਾ ਕੇਂਦਰ ਰਹੀਆਂ।ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਸੱਭਿਆਚਾਰ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਰਿੰਦਰਪਾਲ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ, ਰਸਮਾਂ-ਰਿਵਾਜਾਂ ਅਤੇ ਪਰੰਪਰਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਸਮਾਗਮ ਦੇ ਅੰਤ ਵਿੱਚ ਸਾਰੇ ਬੱਚਿਆਂ ਅਤੇ ਅਧਿਆਪਕਾਵਾਂ ਨੇ ਤੀਆਂ ਦੇ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਜਤਿੰਦਰ ਸ਼ਰਮਾ, ਡਾਇਰੈਕਟਰ ਨੀਰਜ ਸ਼ਰਮਾ, ਸੁਮਨ ਸ਼ਰਮਾ, ਸੋਨੀਆ ਸ਼ਰਮਾ, ਸ਼ੁਭਮ ਸ਼ਰਮਾ, ਗੁਨੀਤਾ ਸ਼ਰਮਾ, ਸੁਰਿੰਦਰਪਾਲ ਕੌਰ ਤੋਂ ਇਲਾਵਾ ਅਮਨਦੀਪ ਕੌਰ, ਜਸਵਿੰਦਰ ਕੌਰ, ਕੋਮਲ ਕੌਰ, ਕੋਮਲ ਸ਼ਰਮਾ, ਨੀਤਿਕਾ, ਪ੍ਰਿਯੰਕਾ ਸ਼ਰਮਾ, ਜਸਪ੍ਰੀਤ ਕੌਰ, ਸਿਮਰਜੀਤ ਕੌਰ, ਨਵਪ੍ਰੀਤ ਕੌਰ, ਰਾਜਵਿੰਦਰ ਕੌਰ, ਮੁਸਕਾਨ ਭਾਟੀਆ, ਰੂਬਲ ਕੌਰ, ਨਵਦੀਪ ਕੌਰ, ਸਰਬਜੀਤ ਕੌਰ, ਮੀਨੂ, ਰੇਨੂੰ, ਕੁਲਦੀਪ ਕੌਰ, ਰਾਜੂ ਸਿੰਘ, ਗੁਰਵਿੰਦਰ ਸਿੰਘ, ਸੋਨੂ ਅਤੇ ਇੰਦਰਜੀਤ ਸਿੰਘ ਆਦਿ ਸ਼ਾਮਲ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *