ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ: ਡਿਪਟੀ ਕਮਿਸ਼ਨਰ – ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਵੀ ਅਰਜ਼ੀਆਂ ਲਈਆਂ ਜਾਣਗੀਆਂ 

Spread the love
ਅੰਮ੍ਰਿਤਸਰ, 22 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) = ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਘੋਸ਼ਣਾ ਅਤੇ ਰਾਜ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ 2026 ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਅਤੇ ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਕਿਰਿਆ ਰਾਹੀਂ ਸਕੀਮ ਦਾ ਲਾਭ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਅਰਜ਼ੀ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਭਾਗ ਦੀ ਵੈੱਬਸਾਈਟ foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀ ਅਰਜ਼ੀ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (CSC) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਇਸ ਸਥਿਤੀ ਵਿੱਚ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਉਪਰੰਤ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ।ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ https://ercms.punjab.gov.in ਪੋਰਟਲ ਰਾਹੀਂ ਖੁਦ ਵੀ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਸਥਿਤੀ ਵਿੱਚ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ, ਬਿਨੈਕਾਰ ਆਪਣਾ ਭਰਿਆ ਹੋਇਆ ਫਾਰਮ, ਲੋੜੀਂਦੇ ਦਸਤਾਵੇਜ਼ਾਂ ਅਤੇ 100 ਰੁਪਏ ਪ੍ਰਤੀ ਫਾਰਮ ਫੀਸ ਸਮੇਤ ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿੱਚ ਵੀ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ (SMS) ਭੇਜਿਆ ਜਾਵੇਗਾ। ਅਰਜ਼ੀਆਂ 22 ਜੁਲਾਈ ਤੋਂ 11 ਅਗਸਤ 2026 ਤੱਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ। ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਆਨਲਾਈਨ ਜਾਂ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿਖੇ ਆਫਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਜ਼ਿਲ੍ਹੇ ਦੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਰਕਾਰ ਦੀ ਇਸ ਲੋਕ ਭਲਾਈ ਸਕੀਮ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (CSC) ਨਾਲ ਸੰਪਰਕ ਕਰ ਸਕਦੇ ਹਨ।
  • Related Posts

    ਐੱਸਡੀਐਮ ਤਪਾ ਆਯੂਸ਼ ਗੋਇਲ ਵੱਲੋਂ ਡਰੇਨਾਂ ਦੀ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਮੌਨਸੂਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

    Spread the love

    Spread the loveਤਪਾ ਮੰਡੀ, 22 ਜੁਲਾਈ (ਗੋਲਡੀ ਵਿਆਸ) ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਮੌਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਐੱਸਡੀਐਮ ਤਪਾ ਸ੍ਰੀ…

    ਫਗਵਾੜਾ ਸ਼ਹਿਰ ਦੇ ਬੰਗਾ ਰੋਡ ‘ਤੇ ਨਾਜਾਇਜ਼ ਕਬਜ਼ੇ ਤੁਰੰਤ ਬੰਦ ਕੀਤੇ ਜਾਣ: ਨਰਿੰਦਰ ਦੱਤ ਸ਼ਰਮਾ * ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਤੋਂ ਕਾਰਵਾਈ ਦੀ ਮੰਗ

    Spread the love

    Spread the loveਫਗਵਾੜਾ, 22 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਨਗਰ ਨਿਗਮ ਸੇਵਾਮੁਕਤ ਕਰਮਚਾਰੀ ਯੂਨੀਅਨ, ਫਗਵਾੜਾ ਦੇ ਉਪ ਪ੍ਰਧਾਨ ਨਰਿੰਦਰ ਦੱਤ ਸ਼ਰਮਾ ਨੇ ਫਗਵਾੜਾ ਦੇ ਬੰਗਾ ਰੋਡ ਖੇਤਰ ਵਿੱਚ ਟ੍ਰੈਫਿਕ ਜਾਮ…

    Leave a Reply

    Your email address will not be published. Required fields are marked *