ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

Spread the love
ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ ਨੂੰ ਭਖਾ ਦਿੱਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਕਰੀਬ 100 ਲੋਕਾਂ ਦੀ ਭੀੜ ਨੇ ਬਿੱਟੂ ਦੀਆਂ 3 ਸਰਕਾਰੀ ਜਿਪਸੀਆਂ ‘ਤੇ ਪੱਥਰਾਂ ਤੇ ਆਂਡਿਆਂ ਨਾਲ ਹਮਲਾ ਕਰਕੇ ਭੰਨ ਦਿੱਤੀਆਂ ਅਤੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ।ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਸ਼ਹੀਦ ਸ. ਬੇਅੰਤ ਸਿੰਘ ਦੇ ਪੋਤੇ ਹਨ, ਜੋ ਆਪਣੇ ਸਮੇਂ ਵਿੱਚ ਬੰਬਾਂ ਅਤੇ ਗੋਲੀਆਂ ਤੋਂ ਵੀ ਨਹੀਂ ਡਰੇ। ਆਗੂਆਂ ਨੇ ਮੰਗ ਕੀਤੀ ਕਿ ਇਸ ਹਮਲੇ ਦੀ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *