ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

Spread the love
ਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ ਵਿੱਚ ਚੋਣ ਮੁਹਿੰਮ ਅਤੇ ਜਨ-ਸੰਪਰਕ ਪ੍ਰੋਗਰਾਮ ਦਾ ਰਸਮੀ ਆਗਾਜ਼ ਪਿੰਡ ਜਲਾਲਵਾਲਾ ਤੋਂ ਕੀਤਾ ਗਿਆ। ਇਸ ਦੌਰਾਨ ਹੋਈ ‘ਲੋਕ ਮਿਲਣੀ’ ਵਿੱਚ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੀਆਂ ਸਾਰੀਆਂ ਮੁੱਖ ਗਾਰੰਟੀਆਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਹੈ। ਚੇਅਰਮੈਨ ਵੜਵਾਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਅਤੇ ‘ਆਮ ਆਦਮੀ ਕਲੀਨਿਕ’ ਖੋਲ੍ਹ ਕੇ ਗਰੀਬ ਅਤੇ ਮੱਧਮ ਵਰਗ ਨੂੰ ਵਿਸ਼ਵ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਲਗਭਗ 90 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ‘ਜ਼ੀਰੋ’ ਆ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ, ਨਿਰੋਲ ਮੈਰਿਟ ਦੇ ਆਧਾਰ ‘ਤੇ ਹਜ਼ਾਰਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਪੰਜਾਬ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਦੇ ਮਾਹੌਲ ਨੂੰ ਬਰਕਰਾਰ ਰੱਖਣ ਲਈ ਸੂਬੇ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਹਨ। ਅੱਜ ਪੂਰੇ ਪੰਜਾਬ ਵਿੱਚ ਇੱਕੋ ਹੀ ਆਵਾਜ਼ ਹੈ’ਭਗਵੰਤ ਮਾਨ ਸਰਕਾਰ ਦੁਬਾਰਾ। ਇਸ ਮੌਕੇ ਪਿੰਡ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਨਿਵਾਸੀਆਂ ਨੇ ਚੇਅਰਮੈਨ ਵੜਵਾਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮਿਲਣੀ ਦੌਰਾਨ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *