ਰਾਜਾ ਵੜਿੰਗ ਦੇ ਆਉਣ ਨਾਲ ਨਵਾਂਸ਼ਹਿਰ ‘ਚ ਕਮਜ਼ੋਰ ਹੋਵੇਗੀ ਕਾਂਗਰਸ: ਸੀਨੀਅਰ ਆਗੂ ਮਦਨ ਮੀਲੂ ਟੌਂਸਾ ਦਾ ਧਮਾਕੇਦਾਰ ਬਿਆਨ, 7 ਅਗਸਤ ਦਾ ਪ੍ਰੋਗਰਾਮ ਰੱਦ ਕਰਨ ਦੀ ਕੀਤੀ ਮੰਗ

Spread the love
ਬਲਾਚੌਰ, 3 ਅਗਸਤ (ਜਤਿੰਦਰ ਪਾਲ ਸਿੰਘ ਕਲੇਰ):-ਪੰਜਾਬ ਕਾਂਗਰਸ ਅੰਦਰ ਚੱਲ ਰਹੀ ਆਪਸੀ ਖਿੱਚੋਤਾਣ ਅਤੇ ਧੜੇਬੰਦੀ ਹੁਣ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਵੀ ਖੁੱਲ੍ਹ ਕੇ ਸਾਹਮਣੇ ਆਉਣ ਲੱਗੀ ਹੈ। ਹਲਕਾ ਬਲਾਚੌਰ ਤੋਂ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਨੇ ਇੱਕ ਬਿਆਨ ਜਾਰੀ ਕਰਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੂੰ ਅਪੀਲ ਕੀਤੀ ਹੈ ਕਿ 7 ਅਗਸਤ ਨੂੰ ਬਲਾਚੌਰ ਦੇ ਚੌਧਰੀ ਪੈਲੇਸ ਵਿਖੇ ਰੱਖਿਆ ਬੂਥ ਮਜ਼ਬੂਤ ਕਰਨ ਸਬੰਧੀ ਪ੍ਰੋਗਰਾਮ ਰੱਦ ਕੀਤਾ ਜਾਵੇ। ਮਦਨ ਮੀਲੂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭੂਪੇਸ਼ ਬਘੇਲ ਦੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਨਾਲ ਜ਼ਿਲ੍ਹੇ ਅੰਦਰ ਕਾਂਗਰਸ ਮਜ਼ਬੂਤ ਹੋਣ ਦੀ ਬਜਾਏ ਹੋਰ ਕਮਜ਼ੋਰ ਹੋਵੇਗੀ।ਆਪਣੀ ਗੱਲ ਰੱਖਦਿਆਂ ਮਦਨ ਮੀਲੂ ਟੌਂਸਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਅੰਦਰ ਗੰਭੀਰ ਟਸਰਬਾਜ਼ੀ ਚੱਲ ਰਹੀ ਹੈ, ਲੀਡਰ ਇੱਕ-ਦੂਜੇ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਪਾਰਟੀ ਇੱਕਜੁੱਟ ਨਹੀਂ ਹੈ। ਅਜਿਹੇ ਸਮੇਂ ਵਿੱਚ ਰਾਜਾ ਵੜਿੰਗ ਨੂੰ ਹਲਕੇ ਵਿੱਚ ਲਿਆਉਣ ਨਾਲ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਪਾਰਟੀ ਨੂੰ ਬਹੁਤ ਵੱਡਾ ਸਿਆਸੀ ਨੁਕਸਾਨ ਝੱਲਣਾ ਪਵੇਗਾ। ਉਹਨਾਂ ਦਾਅਵਾ ਕੀਤਾ ਕਿ ਰਾਜਾ ਵੜਿੰਗ ਵੱਲੋਂ ਸਮੇਂ-ਸਮੇਂ ‘ਤੇ ਦਿੱਤੀਆਂ ਗਲਤ ਟਿੱਪਣੀਆਂ ਕਾਰਨ ਪੰਜਾਬ ਦੇ ਲੋਕ ਉਹਨਾਂ ਤੋਂ ਬੇਹੱਦ ਨਰਾਜ਼ ਹਨ।ਮੀਲੂ ਨੇ ਰਾਜਾ ਵੜਿੰਗ ‘ਤੇ ਗੰਭੀਰ ਦੋਸ਼ ਲਾਉਂਦਿਆਂ ਯਾਦ ਕਰਵਾਇਆ ਕਿ ਪਹਿਲਾਂ ਉਹਨਾਂ ਨੇ ਸੂਬੇ ਦੇ ਦਿੱਗਜ ਆਗੂ ਬੂਟਾ ਸਿੰਘ ਬਾਰੇ ਅਪਸ਼ਬਦ ਬੋਲੇ, ਜਿਸ ਕਰਕੇ ਅਜੇ ਵੀ ਲੋਕਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਦਨ ਮੀਲੂ ਨੇ ਇਹ ਵੀ ਕਿਹਾ ਕਿ ਜਿਸ ਸਿੱਧੂ ਮੂਸੇਵਾਲੇ ਦਾ ਕਾਂਗਰਸ ਨੇ ਸਭ ਤੋਂ ਵੱਧ ਫਾਇਦਾ ਚੁੱਕਿਆ, ਅੱਜ ਉਸ ਦੇ ਇਸ ਦੁਨੀਆਂ ‘ਚ ਨਾ ਹੋਣ ਦੇ ਬਾਵਜੂਦ ਵੀ ਰਾਜਾ ਵੜਿੰਗ ਵੱਲੋਂ ਹਰ ਮੀਟਿੰਗ ਅਤੇ ਸਟੇਜ ‘ਤੇ ਉਸ ਦੀ ਮਿੱਟੀ ਪਲੀਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਮਜਬੂਰੀ ਦੇ ਚੱਲਦਿਆਂ ਮਾਨਸਾ ਵਿਖੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸਟੇਜ ‘ਤੇ ਆ ਕੇ ਰਾਜਾ ਵੜਿੰਗ ਨੂੰ ਲਾਹਣਤਾਂ ਪਾਉਣੀਆਂ ਪਈਆਂ, ਜਿਸ ਨੂੰ ਪੂਰੀ ਦੁਨੀਆਂ ਨੇ ਦੇਖਿਆ ਹੈ ਅਤੇ ਇਸ ਨਾਲ ਵੜਿੰਗ ਦਾ ਚਿਹਰਾ ਨੰਗਾ ਹੋ ਗਿਆ ਹੈ।ਆਪਣੇ ਸੁਨੇਹੇ ਦੇ ਅੰਤ ਵਿੱਚ ਮਦਨ ਮੀਲੂ ਟੌਂਸਾ ਨੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੂੰ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਹਲਕੇ ਵਿੱਚ ਲੰਮੇ ਸਮੇਂ ਤੋਂ ਕੀਤੀ ਮਿਹਨਤ ਅਤੇ ਆਉਣ ਵਾਲੇ ਸਮੇਂ ਵਿੱਚ ਐਮ.ਐਲ.ਏ. ਬਣ ਕੇ ਲੋਕਾਂ ਦੇ ਕੰਮ ਕਰਵਾਉਣ ਲਈ ਇਹ ਜ਼ਰੂਰੀ ਹੈ ਕਿ ਅਜਿਹੇ ਵਿਵਾਦਤ ਲੀਡਰਾਂ ਤੋਂ ਦੂਰੀ ਬਣਾਈ ਜਾਵੇ। ਉਹਨਾਂ ਨੇ ਅਜੇ ਮੰਗੂਪੁਰ ਨੂੰ ਭਰਾਤਰੀ ਸਲਾਹ ਦਿੰਦਿਆਂ ਕਿਹਾ ਕਿ ਰਾਜਾ ਵੜਿੰਗ ਅਤੇ ਭੂਪੇਸ਼ ਬਘੇਲ ਦਾ ਪ੍ਰੋਗਰਾਮ ਬਲਾਚੌਰ ਵਿੱਚ ਨਾ ਕਰਵਾਇਆ ਜਾਵੇ ਅਤੇ ਉਹਨਾਂ ਨੂੰ ਕਿਸੇ ਹੋਰ ਜ਼ਿਲ੍ਹੇ ਵਿੱਚ ਪ੍ਰੋਗਰਾਮ ਕਰਨ ਲਈ ਕਹਿ ਦਿੱਤਾ ਜਾਵੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *