ਰਾਜੇਸ਼ ਕੁਮਾਰ ਸਿੰਗਲਾ ਬਣੇ ਫ਼ਰੰਟ ਦੇ ਸੂਬਾ ਡਿਪਟੀ ਚੇਅਰਮੈਨ

Spread the love
ਬੱਸੀ ਪਠਾਣਾ, 27 ਅਗਸਤ (ਉਦੇ ਧੀਮਾਨ): ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ ਪੰਜਾਬ ਭਰ ਵਿੱਚ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਠਨ ਦਾ ਵਿਸਥਾਰ ਕਰਨ ਲਈ ਸ਼ੁਰੂ ਕੀਤੀ ਗਈ ਨਵੀਂ ਭਰਤੀ ਮੁਹਿੰਮ ਤਹਿਤ ਅਨਾਜ ਮੰਡੀ ਬੱਸੀ ਪਠਾਣਾਂ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫ਼ਰੰਟ ਦੇ ਸੂਬਾ ਪ੍ਰਧਾਨ ਡਾ. ਐਮ.ਐਸ. ਰੋਹਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਫ਼ਰੰਟ ਵੱਲੋਂ ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੂੰ ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ.ਪੰਜਾਬ ਦਾ ਸੂਬਾ ਡਿਪਟੀ ਚੇਅਰਮੈਨ ਨਿਯੁਕਤ ਕੀਤਾ ਗਿਆ। ਅਤੇ ਉਨ੍ਹਾਂ ਨੂੰ ਸਿਰਪਾਓ ਪਾਕੇ ਸਨਮਾਣਿਤ ਕੀਤਾ ਗਿਆ। ਡਾ.ਐਮ.ਐਸ. ਰੋਹਟਾ ਨੇ ਰਾਜੇਸ਼ ਸਿੰਗਲਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਮੀਦ ਪ੍ਰਗਟ ਕੀਤੀ ਕਿ ਉਹ ਫ਼ਰੰਟ ਦੇ ਉਦੇਸ਼ਾਂ—ਮਨੁੱਖੀ ਅਧਿਕਾਰਾਂ ਦੀ ਰੱਖਿਆ, ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੀ ਸੇਵਾ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਫ਼ਰੰਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਰਾਜੇਸ਼ ਕੁਮਾਰ ਸਿੰਗਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਵ-ਨਿਯੁਕਤ ਸੂਬਾ ਡਿਪਟੀ ਚੇਅਰਮੈਨ ਰਾਜੇਸ਼ ਕੁਮਾਰ ਸਿੰਗਲਾ ਨੇ ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫਰੰਟ ਦੇ ਸੂਬਾ ਪ੍ਰਧਾਨ ਡਾ. ਐਮ. ਐਸ. ਰੋਹਟਾ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਰੰਟ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ, ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਫਰੰਟ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਟੀਮ ਨਾਲ ਮਿਲ ਕੇ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਡਾ.ਐਮ.ਐਸ ਰੋਹਟਾ ਸੂਬਾ ਪ੍ਰਧਾਨ,ਕਮਲਜੀਤ ਸਿੰਘ ਬੈਂਸ ਸੂਬਾ ਪ੍ਰਧਾਨ ਕਿਸਾਨ ਵਿੰਗ,ਹੰਸ ਰਾਜ ਤਲਾਣੀਆਂ ਸੂਬਾ ਖ਼ਜ਼ਾਨਚੀ,ਜਸਵਿੰਦਰ ਲਾਲੀ ਪ੍ਰਧਾਨ ਬਸੀ ਪਠਾਣਾ ਆਦਿ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *