ਰਾਜ ਮਿਸਤਰੀ, ਮਜ਼ਦੂਰਾਂ ਵੱਲੋਂ ਖੰਡ, ਪਿਆਜ ਦੀਆਂ ਵਧੀਆਂ ਕੀਮਤਾਂ ਕਾਰਨ ਰਸੋਈ ਦੇ ਵਿਗੜੇ ਬਜਟ ਖਿਲਾਫ ਦਿੱਤਾ ਧਰਨਾ ਕੇਂਦਰ ਅਤੇ ਪੰਜਾਬ ਸਰਕਾਰਾਂ ਰਲ਼ ਕੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੇ ਹੋਏ ਹਨ- ਕਾਮਰੇਡ ਭਜਨ ਸਿੰਘ

Spread the love
ਸਮਰਾਲਾ 31 ਅਗਸਤ .(ਮੁਕੇਸ਼ ਵਰਮਾ)ਰੋਜਾਨਾਂ ਦਿਹਾੜ੍ਹੀ ਲਾ ਕੇ ਆਪਣੇ ਘਰ ਦਾ ਗੁਜਾਰਾ ਚਲਾਉਣ ਵਾਲਾ ਮਜ਼ਦੂਰ ਅੱਜ ਵੱਧ ਰਹੀ ਮਹਿੰਗਾਈ ਦੀ ਮਾਰ ਝੱਲਣ ਤੋਂ ਅਸਮਰੱਥ ਹੋ ਚੁੱਕਾ ਹੈ, ਪਿਛਲੇ ਕੁਝ ਦਿਨਾਂ ਵਿੱਚ ਹੀ ਖੰਡ, ਸਰੋਂ ਦਾ ਤੇਲ, ਪਿਆਜ ਆਦਿ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਵੱਲੋਂ ਇੱਕ ਦਮ ਵੱਡਾ ਵਾਧਾ ਕਰਕੇ ਗਰੀਬਾਂ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਮਰੇਡ ਭਜਨ ਸਿੰਘ ਪ੍ਰਧਾਨ ਰਾਜ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੀ ਅਗਵਾਈ ਸਥਾਨਕ ਲੇਬਰ ਚੌਂਕ ਵਿੱਚ ਵੱਧ ਰਹੀ ਮਹਿੰਗਾਈ ਖਿਲਾਫ ਵਿਸ਼ਾਲ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੋ ਪਹਿਲਾਂ ਹੀ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਖੜ੍ਹੀ ਹੈ, ਜਿਸ ਨੇ ਹਮੇਸ਼ਾਂ ਦੀ ਵਪਾਰੀ ਵਰਗ ਨੂੰ ਰਜਾਇਆ ਹੈ ਜਿਸਦੀ ਤਾਜਾ ਉਦਾਹਰਨ ਖੰਡ ਜੋ ਵੱਧ ਕੇ 70 ਰੁਪਏ, ਪਿਆਜ ਜੋ ਵਧ ਕੇ 70 ਰੁਪਏ ਕਿਲੋ ਅਤੇ ਸਰੋਂ ਦਾ ਤੇਲ 220 ਰੁਪਏ ਲਿਟਰ ਹੋ ਚੁੱਕਾ ਹੈ, ਨੇ ਗਰੀਬ ਪਰਿਵਾਰਾਂ ਦੇ ਘਰਾਂ ਵਿੱਚ ਦੋ ਟਾਇਮ ਦੀ ਰੋਟੀ ਪੱਕਣੀ ਮੁਸ਼ਕਿਲ ਹੋ ਚੁੱਕੀ ਹੈ। ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਕੇਂਦਰ ਨਾਲ ਰਲ ਕੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਲੱਗੀ ਹੋਈ ਹੈ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਜੋ ਧਰਨਿਆਂ ਵਿੱਚੋਂ ਨਿਕਲੀ ਪਾਰਟੀ ਸੀ, ਅੱਜ ਉਹੀ ਪਾਰਟੀ ਰੋਜਾਨਾਂ ਹੀ ਆਪਣੇ ਹੱਕ ਮੰਗਦੇ ਮੁਲਾਜਮ, ਪੈਨਸ਼ਨਰ, ਕਿਸਾਨ, ਸਫਾਈ ਮਜ਼ਦੂਰਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਉੱਤੇ ਪਾਣੀ ਦੀ ਬੁਛਾੜਾਂ ਅਤੇ ਲਾਠੀਚਾਰਜ ਕਰਦੀ ਹੈ, ਜਿਸ ਦਾ ਸਾਡੀ ਯੂਨੀਅਨ ਸਖਤ ਵਿਰੋਧ ਕਰਦੀ ਹੈ। ਪੰਜਾਬ ਸਰਕਾਰ ਵੀ ਵੱਧ ਰਹੀ ਮਹਿੰਗਾਈ ਖਿਲਾਫ ਕੋਈ ਕਦਮ ਨਹੀਂ ਪੁੱਟ ਰਹੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਫੈਸਲੇ ਲੈਣੇ ਬੰਦ ਨਾ ਕੀਤੇ ਤਾਂ ਪੂਰੇ ਦੇਸ਼ ਦੇ ਮਜ਼ਦੂਰ ਸੰਘਰਸ਼ ਦੇ ਰਾਹ ਤੇ ਤੁਰ ਪੈਣਗੇ, ਜੋ ਪੂਰੇ ਦੇਸ਼ ਵਿੱਚ ਇੱਕ ਲਹਿਰ ਪੈਦਾ ਕਰਕੇ ਨਵੀਂ ਕ੍ਰਾਂਤੀ ਲਿਆਉਣਗੇ ਅਤੇ ਮੋਦੀ ਨੂੰ ਰਾਜ ਸੱਤਾ ਤੋਂ ਲਾਂਭੇ ਕਰ ਦੇਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਜਿਸ ਵਪਾਰੀ ਵਰਗ ਨੇ ਆਪਣੇ ਗੁਦਾਮ ਸਸਤੇ ਭਾਅ ਨਾਲ ਭਰ ਕੇ ਅੱਜ ਵਾਧੂ ਮੁਨਾਫਾ ਕਮਾ ਰਹੇ ਹਨ, ਉਨ੍ਹਾਂ ਦੇ ਗੁਦਾਮ ਖਾਲੀ ਕਰਵਾ ਕੇ ਖੰਡ, ਤੇਲ ਪਿਆਜ ਦੀਆਂ ਕੀਮਤਾਂ ਨੂੰ ਘੱਟ ਕਰਨ। ਇਸ ਧਰਨੇ ਦੌਰਾਨ ਇਕੱਤਰ ਹੋਏ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੱਜ ਕੇ ਨਾਅਰੇਬਾਜੀ ਕੀਤੀ। ਇਸ ਰੋਸ ਮੁਜਾਹਰੇ ਵਿੱਚ ਉਪਰੋਕਤ ਤੋਂ ਇਲਾਵਾ ਦਲਜੀਤ ਸਿੰਘ ਜੀਤਾ ਘਰਖਣਾ, ਜਥੇਦਾਰ ਕੁਲਦੀਪ ਸਿੰਘ, ਮੱਘਰ ਸਿੰਘ ਦੁੱਗਲ ਸ਼ਾਮਗੜ੍ਹ, ਬਲਜਿੰਦਰ ਸਿੰਘ ਮੱਲ ਮਾਜਰਾ, ਕ੍ਰਿਸ਼ਨ ਚੌਧਰੀ, ਮੁਬਾਰਕ ਖਾਨ, ਬਾਗ ਹੁਸੈਨ, ਰਘਵੀਰ ਸਿੰਘ, ਗੁਰਮੀਤ ਸਿੰਘ ਸਮਰਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਜ਼ਦੂਰ ਹਾਜਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *