ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਦਸੰਬਰ ਨੂੰ ਕੋਟਕਪੂਰਾ ਵਿਖੇ ਮਨਾਉਣ ਦਾ ਫੈਸਲਾ

Spread the love

ਦਿਹਾੜੇ ਮੌਕੇ 9 ਅਧਿਆਪਕ ਵੀ ਕੀਤੇ ਜਾਣਗੇ ਸਨਮਾਨਿਤ : ਪ੍ਰੇਮ ਚਾਵਲਾ

ਕੋਟਕਪੂਰਾ,16 ਦਸੰਬਰ (ਗੁਰਦੀਪ ਸਿੰਘ ਢਿੱਲੋਂ) :- ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਮਿਤੀ 26 ਦਸੰਬਰ 2024 ਨੂੰ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਨ ਕੋਟਕਪੂਰਾ ਵਿਖੇ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਵਾਸਤੇ ਸੁਸਾਇਟੀ ਦੇ ਆਹੁਦੇਦਾਰਾਂ ਦੀ ਇੱਕ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਸਾਇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਸਹਾਇਕ ਸਕੱਤਰ ਗੁਰਚਰਨ ਸਿੰਘ ਮਾਨ, ਕਾਰਜਕਾਰਨੀ ਕਮੇਟੀ ਮੈਂਬਰ ਮੁਖਤਿਆਰ ਸਿੰਘ ਮੱਤਾ, ਪ੍ਰੈਸ ਸਕੱਤਰ ਇਕਬਾਲ ਸਿੰਘ ਮੰਘੇੜਾ ਅਤੇ ਜਸਵਿੰਦਰ ਸਿੰਘ ਬਰਾੜ ਸ਼ਾਮਲ ਹੋਏ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼ਹੀਦ ਊਧਮ ਸਿੰਘ ਜੀ ਦਾ 125 ਵਾਂ ਜਨਮ ਦਿਹਾੜਾ ਮਿਤੀ 26 ਦਸੰਬਰ 2024 ਦਿਨ ਵੀਰਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਕੋਟਕਪੂਰਾ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਮੈਡਮ ਪ੍ਰਭਜੋਤ ਕੌਰ ਸੇਵਾ ਮੁਕਤ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ ਅਤੇ ਵਿਸ਼ੇਸ਼ ਮਹਿਮਾਨ ਡਾਕਟਰ ਅੰਮ੍ਰਿਤਪਾਲ ਕੌਰ ਸੇਵਾ ਮੁਕਤ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਹੋਣਗੇ । ਸਮਾਗਮ ਦੌਰਾਨ ਪਿਛਲੀਆਂ ਰਵਾਇਤਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ 9 ਅਧਿਆਪਕ ਸਨਮਾਨਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੁਸਾਇਟੀ ਦੇ ਪੀ ਆਰ ਓ ਪ੍ਰੋਫੈਸਰ ਹਰਬੰਸ ਸਿੰਘ ਪਦਮ ਦੇ ਯਤਨਾਂ ਸਦਕਾ ਸੁਸਾਇਟੀ ਦਾ ਸਾਲ 2025 ਦਾ ਤਿਆਰ ਕੀਤਾ ਗਿਆ ‘ਕੈਲੰਡਰ’  ਜਾਰੀ ਕੀਤਾ ਜਾਵੇਗਾ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *