ਰਾਮ ਮੰਦਿਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਉਤਸਵ

Spread the love
ਸ੍ਰੀ ਕੀਰਤਪੁਰ ਸਾਹਿਬ,6 ਸਤੰਬਰ, (ਮਨਦੀਪ) ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ੍ਰੀ ਕ੍ਰਿਸ਼ਨ ਜਨਮ ਉਤਸਵ ਸਮਾਗਮ ਕੀਰਤਪੁਰ ਸਾਹਿਬ ਦੇ ਪ੍ਰਾਚੀਨ ਰਾਮ ਮੰਦਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਸ੍ਰੀ ਸਨਾਤਨ ਧਰਮ ਸਭਾ ਕੀਰਤਪੁਰ ਸਾਹਿਬ ਵੱਲੋਂ ਸ੍ਰੀ ਸਨਾਤਨ ਯੁਵਾ ਮੰਡਲ, ਮਹਿਲਾ ਮੰਡਲ ਕੀਰਤਪੁਰ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸਮਾਗਮ ਦੀ ਸ਼ੁਰੂਆਤ ਰਾਤ ਕਰੀਬ 9 ਵਜੇ ਹੋਈ, ਜਿਸ ਦੌਰਾਨ ਖੰਨਾ ਤੋਂ ਆਏ ਅਨੁਰੱਧ ਵਰਮਾ ਦੀ ਸੰਕੀਰਤਨ ਮੰਡਲੀ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸੰਕੀਰਤਨ ਮੰਡਲੀ ਵੱਲੋਂ ਪੇਸ਼ ਕੀਤੇ ਗਏ ਭਜਨਾਂ ਨਾਲ ਰਾਮ ਮੰਦਿਰ ਦਾ ਸਮੁੱਚਾ ਵਾਤਾਵਰਨ ਭਗਤੀਮਈ ਹੋ ਗਿਆ ਅਤੇ ਸੰਗਤਾਂ ਨੇ ਸ਼ਰਧਾ ਨਾਲ ਭਜਨਾਂ ਦਾ ਆਨੰਦ ਮਾਣਿਆ।ਰਾਤ 12 ਵਜੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਸਮੇਂ ਵਿਸ਼ੇਸ਼ ਆਰਤੀ ਕੀਤੀ ਗਈ।  ਸਮਾਗਮ ਕਰੀਬ ਰਾਤ 1 ਵਜੇ ਸਮਾਪਤ ਹੋਇਆ। ਸਮਾਗਮ ਦੀ ਸਮਾਪਤੀ ਉਪਰੰਤ ਆਤਿਸ਼ਬਾਜ਼ੀ ਵੀ ਕੀਤੀ ਗਈ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਰਹੇ।ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਅਤੇ ਸੇਵਾਦਾਰਾਂ ਵੱਲੋਂ ਕ੍ਰਿਸ਼ਨ ਭਗਤਾਂ ਲਈ ਵੱਡੇ ਪੱਧਰ ’ਤੇ ਲੰਗਰ ਦੇ ਪ੍ਰਬੰਧ ਕੀਤੇ ਗਏ। ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ, ਅਤੇ ਪ੍ਰਸ਼ਾਦ ਵੀ ਵਰਤਾਇਆ ਗਿਆ। ਇਸ ਸਮਾਗਮ ਮੌਕੇ ਹਿਮਾਸ਼ੂ ਟੰਡਨ ਅਤੇ ਸਾਥੀਆਂ ਵੱਲੋਂ ਆਏ ਹੋਏ ਸ਼ਰਧਾਲੂਆਂ ਦੇ ਲਈ ਫਰੈਂਚ ਫਰਾਈਜ, ਟਿੱਕੀ ਹਰਾ ਭਰਾ ਕਬਾਬ, ਹਲਵਾ ,ਜੂਸ ਆਦਿ ਦੇ ਸਟਾਲ ਲਗਾਏ ਗਏ ਸੇਵਾਦਾਰਾਂ ਵੱਲੋਂ ਦੇਰ ਰਾਤ ਤੱਕ ਸਮਾਗਮ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਦੀ ਸੇਵਾ ਕੀਤੀ ਗਈ।ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦੱਤ ਦਵੇਦੀ ਨੇ ਸਮਾਗਮ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਮੰਡਲਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਸਨਾਤਨ ਯੁਵਾ ਮੰਡਲ ਦੇ ਪ੍ਰਧਾਨ ਅਮਿਤ ਚਾਵਲਾ, ਮਹਿਲਾ ਮੰਡਲ ਦੀ ਪ੍ਰਧਾਨ ਪ੍ਰੇਮ ਲਤਾ ਕੌੜਾ, ਨਰਿੰਦਰ ਭੱਲਾ, ਗਿਆਨ ਚੰਦ, ਭਾਗੀ ਰੱਥ, ਅਸ਼ੋਕ ਸ਼ਾਰਦਾ, ਪਰਸ਼ੋਤਮ ਭੱਲਾ, ਸੇਠੀ ਕੌੜਾ, ਅਸ਼ੋਕ ਬੇਦੀ, ਅਭਿਸ਼ੇਕ ਧਵਨ,ਨਤਿਨ ਕਪਿਲ, ਆਸ਼ੂ ਸੋਨੀ,ਮਾਧਵ, ਅਭਿਸ਼ੇਕ ਟੰਡਨ, ਪੰਜਾਬ ਮੈਡੀਕਲ ਸਟੋਰ ਤੋਂ ਵਰਿੰਦਰ ਕੌੜਾ, ਸਾਹਿਲ,ਵੰਸ਼ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸ਼ਰਧਾਲੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *