ਰਾਸ਼ਟਰਪਤੀ ਮੈਡਲ ਨਾਲ ਬਰਨਾਲਾ ਦਾ ਮਾਣ ਵਧਾਉਣ ਵਾਲੇ ਦੋ ਪੁਲਿਸ ਅਧਿਕਾਰੀ ਸਨਮਾਨਿਤ ਪੁਲਿਸ ਸੇਵਾ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦੀ ਮਿਲੀ ਮਾਣ ਭਰੀ ਪਹਿਚਾਣ, ਰਾਸ਼ਟਰਪਤੀ ਮੈਡਲ ਜੇਤੂ ਦੋ ਅਧਿਕਾਰੀਆਂ ਦਾ ਸਨਮਾਨ ਰਾਸ਼ਟਰਪਤੀ ਮੈਡਲ ਜੇਤੂ ਬਲਜੀਤ ਸਿੰਘ ਤੇ ਨਿਰਮਲ ਸਿੰਘ ਦਾ ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਵੱਲੋਂ ਸਨਮਾਨ 

Spread the love
6 ਸਤੰਬਰ 2026 | ਬਲਵੰਤ ਸਿੰਘ ਸਿੱਧੂ | ਬਰਨਾਲਾ ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਬਰਨਾਲਾ ਵੱਲੋਂ ਰਾਸ਼ਟਰਪਤੀ ਮੈਡਲ ਹਾਸਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਬਰਨਾਲਾ ਵੱਲੋਂ ਅੱਜ ਆਪਣੀ ਮਹੀਨਾਵਾਰ ਮੀਟਿੰਗ ਦੌਰਾਨ ਰਾਸ਼ਟਰਪਤੀ ਮੈਡਲ ਹਾਸਲ ਕਰਨ ਵਾਲੇ ਦੋ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਬਲਜੀਤ ਸਿੰਘ, ਇੰਸਪੈਕਟਰ ਸੀਆਈਏ ਬਰਨਾਲਾ ਅਤੇ ਸਰਦਾਰ ਨਿਰਮਲ ਸਿੰਘ, ਅਕਾਊਂਟੈਂਟ ਜ਼ਿਲ੍ਹਾ ਬਰਨਾਲਾ ਨੂੰ ਯੂਨੀਅਨ ਵੱਲੋਂ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਇਸ ਵੱਡੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਮੈਡਲ ਪ੍ਰਾਪਤ ਕਰਨਾ ਪੁਲਿਸ ਅਧਿਕਾਰੀਆਂ ਦੀ ਇਮਾਨਦਾਰੀ, ਮਿਹਨਤ, ਸਮਰਪਣ ਅਤੇ ਸ਼ਾਨਦਾਰ ਸੇਵਾਵਾਂ ਦਾ ਸਨਮਾਨ ਹੈ। ਉਨ੍ਹਾਂ ਨੇ ਦੋਵਾਂ ਅਧਿਕਾਰੀਆਂ ਦੇ ਉਜਲਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੁਲਿਸ ਵਿਭਾਗ ਅਤੇ ਬਰਨਾਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਬਰਨਾਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਦੋਵਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *