ਰਾਸ਼ਟਰੀ ਮਾਪਦੰਡ ਅਨੁਸਾਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਹਤ ਕੇਂਦਰ ਕੀਤੇ ਸਨਮਾਨਿਤ 

Spread the love
 ਫਤਿਹਗੜ੍ਹ ਸਾਹਿਬ, 04 ਦਸੰਬਰ ( ਜੇ ਐਸ ਖੰਨਾ ) ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲੇ ਅੰਦਰ ਆਮ ਲੋਕਾਂ ਨੂੰ ਨੈਸ਼ਨਲ ਕੁਆਲਿਟੀ ਐਸੋਰੈਂਸ ਸਟੈਂਡਰਡ ਅਨੁਸਾਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਹਤ ਕੇਂਦਰਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕੀਤੇ ਜਾਣ ਵਾਲੇ ਇਨਾਂ ਸਿਹਤ ਕੇਂਦਰਾਂ ਵਿੱਚ ਹੈਲਥ ਐਂਡ ਵੈਲਨੈਸ ਸੈਂਟਰ ਤਰਖਾਣ ਮਾਜਰਾ, ਸੰਗਤਪੁਰਾ ਸੋਢੀਆਂ , ਪਵਾਲਾ ,ਲੱਖਾ ਸਿੰਘ ਵਾਲਾ ਅਤੇ ਚੁੰਨੀ ਕਲਾਂ ਆਦਿ ਸ਼ਾਮਿਲ ਸਨ। ਜਿਲੇ ਅੰਦਰ ਨੈਸ਼ਨਲ ਕੁਆਲਿਟੀ ਐਸੋਰੈਂਸ ਸਟੈਂਡਰਡ (ਐਨਕੁਆਸ) ਤਹਿਤ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਦੀ ਅਗਵਾਈ ਵਿੱਚ ਸਿਹਤ ਕੇਂਦਰਾਂ ਨੂੰ ਤਿਆਰ ਕਰਨ ਵਾਲੀ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਡਾਕਟਰ ਸੰਪਨ , ਡਾਕਟਰ ਅਲੀਸ਼ਾ, ਸਟਾਫ ਨਰਸ ਪ੍ਰਿਅੰਕਾ ਥਾਮਸ ਅਤੇ ਡਾਟਾ ਐਂਟਰੀ ਅਪਰੇਟਰ ਸੁਨੀਲ ਕੁਮਾਰ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹੋਰ ਸਿਹਤ ਸੈਂਟਰਾਂ ਨੂੰ ਐਨਕੁਆਸ ਤਹਿਤ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਨੇ ਦੱਸਿਆ ਨੈਸ਼ਨਲ ਕੁਆਲਿਟੀ ਐਸ਼ੋਰੈਂਸ ਸਟੈਂਡਰਡ ਅਨੁਸਾਰ ਹੈਲਥ ਐਂਡ ਵੈਲਨੈਸ ਸੈਂਟਰ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹਰ ਕਿਸਮ ਦੀ ਦਵਾਈ ਦੀ ਉਪਲੱਬਧਤਾ, ਮਰੀਜ਼ਾਂ ਦੇ ਬੈਠਣ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਵਾਤਾਵਰਨ ਅਨੁਕੂਲ ਕਮਰੇ, ਸੈਂਟਰ ਦੀ ਸਾਫ ਸਫਾਈ, ਮੈਡੀਕਲ ਟੈਸਟਾਂ ਦਾ ਪ੍ਰਬੰਧ, ਸੁਝਾਅ ਬਾਕਸ ਅਤੇ ਟੈਲੀਫੋਨ ਦੁਆਰਾ ਮਰੀਜ਼ਾਂ ਤੋਂ ਲਈ ਗਈ ਫੀਡਬੈਕ ਆਦਿ ਸਰਤਾਂ ਵਿੱਚ ਚੰਗੇ ਨੰਬਰਾਂ

Samsung

  ਤੇ ਆਉਣ ਵਾਲੇ ਸਿਹਤ ਸੈਂਟਰਾ ਨੂੰ ਸਰਕਾਰ ਵੱਲੋਂ ਸਨਮਾਨਿਤ  ਕੀਤਾ ਜਾਂਦਾ ਹੈ ਅਤੇ ਇਹ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਲੁੜੀੰਦੇ ਫੰਡ ਵੀ ਮੁਹਈਆ ਕਰਵਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਬਾਕੀ ਰਹਿੰਦੇ ਸਿਹਤ ਕੇਂਦਰਾਂ ਨੂੰ ਇਸ ਮਾਪਦੰਡ ਤਹਿਤ ਲਿਆਂਦਾ ਜਾਵੇਗਾ ਤਾਂ ਜੋ ਜ਼ਿਲਾ ਨਿਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਜਸਵਿੰਦਰ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਆਦਿ ਹਾਜ਼ਰ ਸਨ।

More News

Youtube

Facebook

Whatsapp

Home

 

  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *