ਰਿਸ਼ੀ ਨਗਰ ਵਿਖੇ ‘ਨਾਥ ਬਰਾਦਰੀ ਕਲੱਬ’ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

Spread the love
ਕੋਟਕਪੂਰਾ, 24 ਅਗਸਤ (ਗੁਰਦੀਪ ਸਿੰਘ ਢਿੱਲੋਂ ) — ਰਿਸ਼ੀ ਨਗਰ, ਗਲੀ ਨੰਬਰ 5, ਜਲਾਲੇਆਣਾ ਰੋਡ, ਕੋਟਕਪੂਰਾ ਵਿਖੇ ‘ਨਾਥ ਬਰਾਦਰੀ ਕਲੱਬ’ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਇਲਾਕਾ ਵਾਸੀਆਂ ਅਤੇ ਆਯੋਜਕਾਂ ਵੱਲੋਂ ਸਪੀਕਰ ਸ. ਸੰਧਵਾਂ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਇਲਾਕੇ ਦੀ ਜ਼ਿੰਮੇਵਾਰੀ ਮਿਲਣਾ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਨੂੰ ਸਾਰਿਆਂ ਨੂੰ ਨਾਲ ਲੈ ਕੇ ਇਲਾਕੇ ਦੀ ਬਿਹਤਰੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਨਵੇਂ ਪ੍ਰਧਾਨ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਭਰੋਸਾ ਦਿੱਤਾ ਕਿ ਲੋਕ ਹਿੱਤ ਨਾਲ ਜੁੜੇ ਹਰ ਮਾਮਲੇ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ਨਵੇਂ ਨਿਯੁਕਤ ਪ੍ਰਧਾਨ ਨੇ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ‘ਨਾਥ ਬਰਾਦਰੀ ਕਲੱਬ’ ਸਾਜਨ ਨਾਥ ਪ੍ਰਧਾਨ ਸੰਦੀਪ ਨਾਥ ਵਾਈਸ ਪ੍ਰਧਾਨ ਯਕੀਨਨਾਥ ਖਜਾਨਚੀ  ਸੋਮੀ ਨਾਥ ਸੈਕਟਰੀ  ਆਸ਼ੂ ਨਾਥ ਪ੍ਰੈਸ ਸਕੱਤਰ ਪੱਪੂ ਨਾਥ ਮੈਂਬਰ ਅਜੇ ਨਾਥ ਮੈਂਬਰ ਰਖਵਾਲਾ ਨਾਥ ਮੈਂਬਰ ਹੀਰਾ ਨਾਥ ਮੈਂਬਰ ਰਾਜਕੁਮਾਰ ਨਾਥ ਮੈਂਬਰ ਸ਼ੇਰੂ ਨਾਥ ਮੈਂਬਰ ਤੋਂ ਇਲਾਵਾ ਇਲਾਕੇ ਦੇ ਪਤਵੰਤੇ, ਆਗੂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *