ਰੂਪਨਗਰ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ, 27 ਜੁਲਾਈ ਨੂੰ ਹੋਵੇਗਾ ਰੂਪਨਗਰ  ਅਕੈਡਮੀ ਦਾ ਉਦਘਾਟਨ: ਵਿਧਾਇਕ ਦਿਨੇਸ਼ ਚੱਢਾ

Spread the love
ਰੂਪਨਗਰ ਦਲਜੀਤ ਚਨੌਲੀ : ਰੂਪਨਗਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉੱਚ ਪ੍ਰਸ਼ਾਸਨਿਕ ਸੇਵਾਵਾਂ ਦੀ ਤਿਆਰੀ ਲਈ ਹੁਣ ਆਪਣੇ ਹੀ ਸ਼ਹਿਰ ਵਿੱਚ ਗੁਣਵੱਤਾ ਭਰੀ ਕੋਚਿੰਗ ਦੀ ਸਹੂਲਤ ਮਿਲਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ 27ਜੁਲਾਈ, ਸੋਮਵਾਰ ਸਵੇਰੇ 10 ਵਜੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ  ਅਕੈਡਮੀ” ਦਾ ਸ਼ਾਨਦਾਰ ਉਦਘਾਟਨ ਕੀਤਾ ਜਾਵੇਗਾ।ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਇੰਚਾਰਜ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਹੋਣਗੇ, ਜੋ ਵਿਸ਼ੇਸ਼ ਤੌਰ ‘ਤੇ ਰੂਪਨਗਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਕੈਡਮੀ ਰੂਪਨਗਰ ਦੇ ਹੋਣਹਾਰ ਨੌਜਵਾਨਾਂ ਲਈ ਇੱਕ ਨਵੀਂ ਉਮੀਦ ਅਤੇ ਨਵੀਂ ਸ਼ੁਰੂਆਤ ਸਾਬਤ ਹੋਵੇਗੀ।ਚੱਢਾ ਨੇ ਕਿਹਾ ਕਿ ਰੂਪਨਗਰ ਆਈਏਐਸ ਅਕੈਡਮੀ, ਏਈਸੀ ਕੋਚਿੰਗ ਮੋਹਾਲੀ ਦੇ ਸਹਿਯੋਗ ਨਾਲ ਚਲਾਈ ਜਾਵੇਗੀ, ਜਿੱਥੇ ਜ਼ਿਲ੍ਹੇ ਦੇ ਯੋਗ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਆਈਏਐਸ ਤੇ ਪੀਸੀਐਸ ਪ੍ਰੀਖਿਆਵਾਂ ਲਈ ਮੁਫ਼ਤ ਅਤੇ ਉੱਚ ਪੱਧਰੀ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੇਂਡੂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਵੱਡੇ ਸੁਪਨੇ ਸਾਕਾਰ ਕਰਨ ਲਈ ਬਰਾਬਰ ਦੇ ਮੌਕੇ ਦੇਣਾ ਹੈ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਹ ਅਕੈਡਮੀ ਰੂਪਨਗਰ ਦੇ ਨੌਜਵਾਨਾਂ ਨੂੰ ਦੇਸ਼ ਦੀਆਂ ਵੱਕਾਰੀ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਆਪਣਾ ਸਥਾਨ ਬਣਾਉਣ ਲਈ ਮਜ਼ਬੂਤ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਜ਼ਿਲ੍ਹੇ ਦੇ ਵਿਦਿਆਰਥੀਆਂ, ਮਾਪਿਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਅਪੀਲ ਕੀਤੀ ਕਿ ਉਹ 27 ਜੁਲਾਈ ਨੂੰ ਹੋਣ ਵਾਲੇ ਉਦਘਾਟਨੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਪਹਿਲ ਦਾ ਹਿੱਸਾ ਬਣਨ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *