ਰੇਤ ਮਾਫੀਆ ਕਾਰਨ ਖਤਰੇ ਵਿੱਚ ਸਤਲੁਜ ਦਰਿਆ ਤੇ ਬਣਿਆ ਪੁਲ ਬਰਸਾਤ ਵਿੱਚ ਵੀ ਚੱਲ ਰਹੀ ਨਾਜਾਇਜ਼ ਮਾਈਨਿੰਗ, ਤੋੜੇ ਲੋਹੇ ਦੇ ਗਾਡਰ

Spread the love
ਮਾਛੀਵਾੜਾ ਸਾਹਿਬ, 17 ਅਗਸਤ (ਸੁੱਚਾ ਬੰਗੜ) -ਮਾਲਵਾ ਅਤੇ ਦੁਆਬਾ ਖੇਤਰ ਨੂੰ ਆਪਸ ਵਿੱਚ ਜੋੜਨ ਵਾਲਾ ਸਤਲੁਜ ਦਰਿਆ ਦਾ ਪੁਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪੁਲ ਦੀ ਖਸਤਾ ਹਾਲਤ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪਹਿਲਾਂ ਇਸ ਉੱਤੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਸੀ, ਪਰ ਉਹ ਹੁਕਮ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ। ਪਾਬੰਦੀ ਦੇ ਬਾਵਜੂਦ ਰੋਜ਼ਾਨਾ ਰੇਤ ਨਾਲ ਲੱਦੀਆਂ ਟਰਾਲੀਆਂ ਅਤੇ ਟਿੱਪਰ ਇਸ ਪੁਲ ਤੋਂ ਲੰਘਦੇ ਰਹੇ। ਸਥਿਤੀ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਨੇ ਪੁਲ ਦੇ ਦੋਵਾਂ ਪਾਸਿਆਂ ’ਤੇ ਲੋਹੇ ਦੇ ਗਾਡਰ ਲਗਵਾ ਦਿੱਤੇ ਸਨ। ਇਸ ਤੋਂ ਬਾਅਦ ਕੁਝ ਦਿਨਾਂ ਤੱਕ ਸਿਰਫ ਛੋਟੇ ਵਾਹਨ ਹੀ ਪੁਲ ਤੋਂ ਲੰਘੇ।ਪਰ ਪਿਛਲੇ ਕੁਝ ਦਿਨਾਂ ਤੋਂ ਫਿਰ ਤੋਂ ਰੇਤ ਭਰੀਆਂ ਟਰਾਲੀਆਂ ਦੀ ਆਵਾਜਾਈ ਸ਼ੁਰੂ ਹੋ ਗਈ। ਹੱਦ ਤਾਂ ਉਦੋਂ ਹੋ ਗਈ ਜਦੋਂ ਸ਼ਰਾਰਤੀ ਅਨਸਰਾਂ ਨੇ ਪੁਲ ਦੇ ਇੱਕ ਪਾਸੇ ਲੱਗਾ ਗਾਡਰ ਹੀ ਉਖਾੜ ਦਿੱਤਾ। ਹੁਣ ਬਿਨਾਂ ਕਿਸੇ ਰੁਕਾਵਟ ਦੇ ਭਾਰੀ ਵਾਹਨ ਬੇਧੜਕ ਹੋ ਕੇ ਪੁਲ ਤੋਂ ਲੰਘ ਰਹੇ ਹਨ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਸਭ ਰੇਤ ਮਾਫੀਆ ਦੀ ਸਾਜ਼ਿਸ਼ ਹੈ। ਲੋਕਾਂ ਦਾ ਕਹਿਣਾ ਹੈ ਕਿ ਮਾਫੀਆ ਦੇ ਦਬਾਅ ਕਾਰਨ ਹੀ ਪ੍ਰਸ਼ਾਸਨ ਚੁੱਪ ਧਾਰਨ ਬੈਠਾ ਹੈ।ਪੁਲ ਨੂੰ ਹੋਰ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਦੋਵੇਂ ਪਾਸਿਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ। ਸ਼ਰੇਆਮ ਲੰਘ ਰਹੀਆਂ ਟਰਾਲੀਆਂ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਸਤਲੁਜ ਦਰਿਆ ਵਿੱਚ ਮਾਈਨਿੰਗ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਪਰ ਇਸ ਵਾਰ ਵੀ ਪਾਬੰਦੀ ਦੇ ਬਾਵਜੂਦ ਦਰਿਆ ਵਿੱਚ ਖੁੱਲ੍ਹੇਆਮ ਰੇਤ ਦੀ ਨਿਕਾਸੀ ਕੀਤੀ ਜਾ ਰਹੀ ਹੈ। ਦਰਿਆ ਵਿੱਚੋਂ ਨਿਕਲਦੇ ਟਿੱਪਰਾਂ ਅਤੇ ਟਰਾਲੀਆਂ ਨੂੰ ਦੇਖ ਕੇ ਲੱਗਦਾ ਹੈ ਜਿਵੇਂ ਪ੍ਰਸ਼ਾਸਨ ਨੇ ਅੱਖਾਂ ਬੰਦ ਕਰ ਲਈਆਂ ਹੋਣ। ਸਤਲੁਜ ਪੁਲ ਪਾਰ ਕਰਦੇ ਹੀ ਰਾਹੋਂ ਥਾਣੇ ਅਧੀਨ ਪੈਂਦਾ ਇੱਕ ਹਾਈਟੈਕ ਪੁਲਿਸ ਨਾਕਾ ਕਈ ਸਾਲਾਂ ਤੋਂ ਲੱਗਦਾ ਆ ਰਿਹਾ ਸੀ। ਪਰ ਹੁਣ ਉਸ ਨਾਕੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਨਾਕੇ ਦੇ ਬਿਲਕੁਲ ਸਾਹਮਣੇ ਤੋਂ ਹੀ ਦਰਿਆ ਵਿੱਚੋਂ ਰੇਤ ਦੇ ਭਰੇ ਵਾਹਨ ਨਿਕਲਦੇ ਹਨ। ਇਸ ਲਈ ਇਹ ਨਾਕਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਲਗਾ ਰਿਹਾ ਸੀ।ਲੋਕਾਂ ਦਾ ਆਖਣਾ ਹੈ ਕਿ ਗੈਰਕਾਨੂੰਨੀ ਮਾਈਨਿੰਗ ਬੰਦ ਕਰਵਾਉਣ ਦੀ ਥਾਂ ਪ੍ਰਸ਼ਾਸਨ ਨੇ ਨਾਕਾ ਹੀ ਬੰਦ ਕਰ ਦਿੱਤਾ ਤਾਂ ਜੋ ਕੋਈ ਸਵਾਲ ਹੀ ਨਾ ਉੱਠੇ।ਸਥਾਨਕ ਵਾਸੀਆਂ ਨੇ ਮੰਗ ਕੀਤੀ ਹੈ ਕਿ ਪੁਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਰੇਤ ਮਾਫੀਆ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *