*ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ*

Spread the love
ਨਵਾਂਸ਼ਹਿਰ /ਬੰਗਾ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਅਤੇ ਉਹਨਾਂ ਧਰਮਪਤਨੀ ਸੋਨੀਆ ਸਿੰਘਲ ਦੇ ਢਾਹਾਂ ਕਲੇਰਾਂ ਵਿਖੇ ਪੁੱਜਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ । ਇਸ ਮੌਕੇ ਡਿਸਟ੍ਰਿਕਟ ਗਵਰਨਰ ਨੇ ਟਰੱਸਟ ਵੱਲੋਂ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿਚ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਇਹ ਯਤਨ ਸਮਾਜ ਨੂੰ ਉੱਚਾ ਚੁੱਕਣ ਲਈ ਬਹੁਤ ਮਹੱਤਵਪੂਰਨ ਹਨ । ਉਨ੍ਹਾਂ ਨੇ ਸੰਸਥਾ ਦੇ ਸਮੂਹ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਲਈ ਕੰਮ ਕਰਦੇ ਰਹਿਣ ਦੀ ਕਾਮਨਾ ਕੀਤੀ।ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀਆਂ ਉਪਲਬਧੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਵੀ ਜਾਣੂੰ ਕਰਵਾਇਆ । ਇਸ ਦੇ ਨਾਲ ਹੀ ਟਰੱਸਟ ਦੀਆਂ ਗਤੀਵਿਧੀਆਂ ਉੱਤੇ ਆਧਾਰਿਤ ਇੱਕ ਡਾਕੂਮੈਂਟਰੀ ਫਿਲਮ ਵੀ ਵਿਖਾਈ ਗਈ, ਜਿਸ ਦੀ ਹਾਜ਼ਰ ਮਹਿਮਾਨਾਂ ਨੇ ਭਰਪੂਰ ਸਰਾਹਨਾ ਕੀਤੀ । ਰੋਟਰੀ ਕਲੱਬ ਬੰਗਾ ਦੇ ਨਵ ਨਿਯੁਕਤ ਪ੍ਰਧਾਨ ਸ਼ਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਟਰੱਸਟ ਵੱਲੋਂ ਸਿਹਤ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ । ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਮਨੁੱਖਤਾ ਦੀ ਸੇਵਾ ਦਾ ਵੱਡਾ ਉਦਾਹਰਨ ਹਨ । ਇਸ ਮੌਕੇ ਨਰੇਸ਼ ਅਨੰਦ ਜ਼ਿਲ੍ਹਾ ਸੈਕਟਰੀ ਜੀ ਉ ਵੀ, ਰਾਜ ਬਾਜੜ ਸਾਬਕਾ ਪ੍ਰਧਾਨ, ਸੁਰਿੰਦਰਪਾਲ ਖੇਪੜ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ ਸਾਬਕਾ ਪ੍ਰਧਾਨ, ਇਕਬਾਲ ਸਿੰਘ ਬਾਜਵਾ, ਐਡਵੋਕੇਟ ਅਨਿਲ ਕਟਾਰੀਆ, ਐਮ.ਸੀ. ਜਸਵਿੰਦਰ ਸਿੰਘ ਮਾਨ, ਇੰਦਰਜੀਤ ਸਿੰਘ, ਕਮਲਜੀਤ ਸਿੰਘ ਕੁਲਥਮ, ਭੁਪਿੰਦਰ ਸਿੰਘ, ਰਣਜੀਤ ਸਿੰਘ ਮਾਨ, ਡਾ. ਗੁਰਤੇਜ ਸਿੰਘ, ਜੋਤੀ ਭਾਟੀਆ, ਜੋਗਾ ਰਾਮ, ਅਕਾਸ਼ ਕੁਮਾਰ, ਮਾਲੀ ਓਮ ਪ੍ਰਕਾਸ਼ , ਪ੍ਰੇਮ ਕੁਮਾਰ ਵੀ ਹਾਜ਼ਰ ਸਨ।ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਪੌਦੇ ਲਗਾਉਣ ਮੌਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਹਸਪਤਾਲ ਸਟਾਫ ਨਾਲ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *