ਰੋਪੜ-ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਪਿੰਡ ਮੁੱਤੋਂ ਨੇੜੇ ਭਿਆਨਕ ਸੜਕ ਹਾਦਸਾ; ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਬਾਈਕ ਚਾਲਕ ਗੰਭੀਰ ਜ਼ਖ਼ਮੀ, ਕਾਰ ਚਾਲਕ ਫ਼ਰਾਰ

Spread the love
ਬਲਾਚੌਰ , 19 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ):ਰੋਪੜ-ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਪਿੰਡ ਮੁੱਤੋਂ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫ਼ੋਰਸ ਟੀਮ ਦੇ ਇੰਚਾਰਜ ਏ.ਐੱਸ.ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ ‘ਤੇ ਪਹੁੰਚੇ।ਮੌਕੇ ‘ਤੇ ਪਹੁੰਚ ਕੇ ਦੇਖਿਆ ਗਿਆ ਕਿ ਇਕ ਪਲਸਰ ਮੋਟਰਸਾਈਕਲ (ਨੰਬਰ ਪੀਬੀ20ਡੀ7545) ਅਤੇ ਸਵਿਫਟ ਕਾਰ (ਨੰਬਰ ਪੀਬੀ32ਆਰ5332) ਵਿਚਕਾਰ ਟੱਕਰ ਹੋਈ ਸੀ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਾਹਨ ਬਲਾਚੌਰ ਤੋਂ ਰੋਪੜ ਵੱਲ ਜਾ ਰਹੇ ਸਨ। ਚਸ਼ਮਦੀਦਾਂ ਮੁਤਾਬਿਕ ਸਵਿਫਟ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਹਾਦਸੇ ਤੋਂ ਤੁਰੰਤ ਬਾਅਦ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਐੱਸ.ਐੱਸ.ਐੱਫ. ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੌਕੇ ‘ਤੇ ਮੌਜੂਦ ਰਾਹਗੀਰਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਰੋਪੜ ਵਿਖੇ ਦਾਖ਼ਲ ਕਰਵਾਇਆ ਗਿਆ।ਐੱਸ.ਐੱਸ.ਐੱਫ. ਟੀਮ ਨੇ ਦੱਸਿਆ ਕਿ ਮੌਕੇ ਤੋਂ ਮੋਟਰਸਾਈਕਲ ਸਵਾਰ ਅਤੇ ਸਵਿਫਟ ਕਾਰ ਚਾਲਕ ਸੰਬੰਧੀ ਕੋਈ ਪਛਾਣ ਜਾਂ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਟੀਮ ਵੱਲੋਂ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਮੋਟਰਸਾਈਕਲ ਨੂੰ ਸੜਕ ਦੇ ਇਕ ਪਾਸੇ ਕਰਵਾਇਆ ਗਿਆ ਅਤੇ ਘਟਨਾ ਸੰਬੰਧੀ ਕੰਟਰੋਲ ਰੂਮ ਨਵਾਂਸ਼ਹਿਰ ਸਮੇਤ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *