ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨ

Spread the love
ਨਵਾਂਸ਼ਹਿਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾ ਰਹੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਸ਼ਲਾਘਾਯੋਗ ਪਹਿਲਕਦਮੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਨੋਡਲ ਅਫ਼ਸਰ ਗਿਆਨ ਸਿੰਘ ਕਟਾਰੀਆ ਨੇ ਦੱਸਿਆ ਕਿ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਬਲਾਕਾਂ ਵਿੱਚੋਂ ਚੁਣੇ ਗਏ ਸਰਕਾਰੀ ਅਧਿਆਪਕਾਂ ਨੂੰ ਅਧਿਆਪਕ ਸਨਮਾਨ ਨਾਲ ਨਿਵਾਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਬਲਾਕ ਬਲਾਚੌਰ-1 ਵਿੱਚੋਂ ਇਸ ਵਾਰ 5 ਅਧਿਆਪਕਾਂ ਨੂੰ ਇਸ ਮਾਣਮੱਤੇ ਸਨਮਾਨ ਲਈ ਚੁਣਿਆ ਗਿਆ ਜਿਨ੍ਹਾਂ ਵਿੱਚ ਨਰੇਸ਼ ਕੁਮਾਰ ਬਜਾੜ ਸਰਕਾਰੀ ਪ੍ਰਾਇਮਰੀ ਸਕੂਲ ਮੁਤੋਂ, ਪਰਮਿੰਦਰ ਸਿੰਘ ਕਟਾਰੀਆ ਸਰਕਾਰੀ ਪ੍ਰਾਇਮਰੀ ਸਕੂਲ ਪਨੀਆਲੀ ਕਲਾਂ, ਮੈਡਮ ਅਮਨਦੀਪ ਕੌਰ ਸਿਆਣ ਪਤਨੀ ਮਾਸਟਰ ਚਰਨਜੀਤ ਸਿੰਘ ਸਿਆਣ, ਮੈਡਮ ਗੁਰਿੰਦਰਜੀਤ ਕੌਰ ਸਹੋਤਾ ਪਤਨੀ ਮਾਸਟਰ ਹਰਜੀਤ ਸਿੰਘ ਸਹੋਤਾ ਅਤੇ ਮੈਡਮ ਸਿਮਰਨ ਮਿਗਲਾਨੀ ਸ਼ਾਮਲ ਹਨ। ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਵਿਲੱਖਣ ਯੋਗਦਾਨ ਲਈ ਇਨ੍ਹਾਂ ਸਾਰੇ ਅਧਿਆਪਕਾਂ ਨੂੰ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ “ਟੀਚਰਜ਼ ਐਪਰੀਸੀਏਸ਼ਨ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ।ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ੁਭ ਚਿੰਤਕਾਂ, ਸਾਥੀ ਅਧਿਆਪਕਾਂ ਅਤੇ ਪਿੰਡ ਵਾਸੀਆਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅਧਿਆਪਕਾ ਗੁਰਿੰਦਰਜੀਤ ਕੌਰ ਸਹੋਤਾ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਸਭ ਵਡਿਆਈਆਂ ਤੇਰੀਆਂ ਮੈਂ ਕੌਡੀ ਦੇ ਤੁਲ, ਤੂੰ ਜਿੰਨਾ ਮਾਣ ਦਵਾਇਆ ਮੇਰਾ ਇੰਨਾ ਨਹੀਂ ਸੀ ਮੁੱਲ। ਉਨ੍ਹਾਂ ਲਾਇਨਜ਼ ਕਲੱਬ ਮੁਕੰਦਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਜੋ ਸਕੂਲਾਂ ਵਿੱਚ ਚੰਗੀ ਅਧਿਆਪਨ ਸਿੱਖਿਆ ਦੇਣ ਵਾਲੇ ਅਧਿਆਪਕਾਂ ਨੂੰ ਹਰ ਸਾਲ ਸਨਮਾਨਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨਾਂ ਨਾਲ ਅਧਿਆਪਕਾਂ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ ਅਤੇ ਉਹ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਮਿਹਨਤ ਨਾਲ ਕੰਮ ਕਰਦੇ ਹਨ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *