ਲਾਠੀਆਂ ਦੀ ਗੂੰਜ ਹੱਕਾਂ ਦੀ ਆਵਾਜ਼ ਨਹੀਂ ਦਬਾ ਸਕਦੀ : ਗੁਰਮੀਤ ਸਿੰਘ ਖਾਲਸਾ ਹੱਕ ਮੰਗਣ ਵਾਲਿਆਂ ‘ਤੇ ਲਾਠੀਆਂ, ਇਨਸਾਫ਼ ‘ਤੇ ਸਵਾਲ: ਵਾਰਸ ਪੰਜਾਬ ਟੀਮ ਦਾ ਤਿੱਖਾ ਰੋਸ

Spread the love
ਜੈਤੋ, 23 ਜੁਲਾਈ (ਮਨਜੀਤ ਢੱਲਾ) – ਵਾਰਸ ਪੰਜਾਬ ਟੀਮ ਦੇ ਸੀਨੀਅਰ ਮੈਂਬਰ ਗੁਰਮੀਤ ਸਿੰਘ ਖਾਲਸਾ ਦਬੜੀਖਾਨਾ/ਜੈਤੋ ਨੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਤੇ ਪੁਲਿਸ ਵੱਲੋਂ ਹੋਏ ਕਥਿਤ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਜਾਰੀ ਬਿਆਨ ਵਿੱਚ ਗੁਰਮੀਤ ਸਿੰਘ ਖਾਲਸਾ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਸਫ਼ਾਈ ਕਾਮਿਆਂ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜੋ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਰਵਾਈ ਦੌਰਾਨ ਮਜ਼ਦੂਰ ਜਮਾਤ ਨਾਲ ਸਬੰਧਤ ਔਰਤਾਂ ਅਤੇ ਪੁਰਸ਼ਾਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ, ਜਿਸ ਦੀ ਉਹ ਪੁਰਜ਼ੋਰ ਨਿਖੇਧੀ ਕਰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਤਰਜੀਹ ਦੇ ਕੇ ਜਲਦ ਹੱਲ ਕੀਤਾ ਜਾਵੇ ਤਾਂ ਜੋ ਮਜ਼ਦੂਰ ਵਰਗ ਨੂੰ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *