ਲਾਲਾ ਮੰਗਤ ਰਾਏ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ ਆਉਂਦੇ ਕੁਝ ਮਹੀਨਿਆਂ ਅੰਦਰ ਸਮਰਾਲਾ ਦੀ ਦਿੱਖ ਬਦਲ ਜਾਵੇਗੀ, ਦੂਜੀਆਂ ਪਾਰਟੀਆਂ ਦੇ ਕੌਂਸਲਰ ਵੀ ਪੂਰਨ ਸਹਿਯੋਗ ਕਰਨ –ਵਿਧਾਇਕ ਦਿਆਲਪੁਰਾ

Spread the love
ਸਮਰਾਲਾ, 17 ਜੁਲਾਈ (ਮੁਕੇਸ਼ ਵਰਮਾ)=ਸਮਰਾਲਾ ਨਗਰ ਕੌਂਸਲ ਦੀ ਕਮਾਨ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਹੈ। ਸਮਰਾਲਾ ਨਗਰ ਕੌਂਸਲ ਅਧੀਨ ਪੈਂਦੇ15 ਵਾਰਡਾਂ ਵਿੱਚੋਂ 8 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕਰਕੇ, ਪੂਰਨ ਬਹੁਮੱਤ ਹਾਸਲ ਕਰ ਲਿਆ ਸੀ। ਬਹੁਮੱਤ ਮਿਲਣ ਕਾਰਨ ਅੱਜ ਆਮ ਆਦਮੀ ਪਾਰਟੀ ਵੱਲੋਂ ਜੇਤੂ ਰਹੇ ਕੌਂਸਲਰ ਲਾਲਾ ਮੰਗਤ ਰਾਏ ਨੇ ਬਤੌਰ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਸੀਨੀ: ਵਾਈਸ ਪ੍ਰਧਾਨ ਵਜੋਂ ਡਾ. ਸਿਕੰਦਰ ਸਿੰਘ ਅਤੇ ਵਾਈਸ ਪ੍ਰਧਾਨ ਵਜੋਂ ਕੁਲਦੀਪ ਕੌਰ ਨੇ ਵੀ ਆਪੋ ਆਪਣੇ ਅਹੁਦੇ ਸੰਭਾਲ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਮੂਹ ਕੌਂਸਲਰ ਜਿਨ੍ਹਾਂ ਵਿੱਚ ਇੰਦਰਜੀਤ ਸਿੰਘ , ਰਾਜਿੰਦਰ ਕੌਰ, ਜਸਪ੍ਰੀਤ ਕੌਰ, ਰੁਪਿੰਦਰ ਕੌਰ, ਅੰਮ੍ਰਿਤਾ ਪੁਰੀ ਵੀ ਹਾਜਰ ਸਨ। ਨਵੇਂ ਪ੍ਰਧਾਨ ਦਾ ਅਹੁਦਾ ਸੰਭਾਲਣ ਮੌਕੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੋਂ ਇਲਾਵਾ ਮੋਹਿਤ ਕੁੰਦਰਾ ਪ੍ਰਧਾਨ ਨਗਰ ਕੌਂਸਲ ਮਾਛੀਵਾੜਾ, ਮੇਜਰ ਸਿੰਘ ਬਾਲਿਓਂ ਚੇਅਰਮੈਨ ਮਾਰਕੀਟ ਕਮੇਟੀ ਸਮਰਾਲਾ ਵੀ ਹਾਜ਼ਰ ਸਨ। ਅਹੁਦਾ ਸੰਭਾਲਣ ਉਪਰੰਤ ਹਲਕਾ ਵਿਧਾਇਕ ਦਿਆਲਪੁਰਾ ਨੇ ਕਿਹਾ ਪਿਛਲੇ ਅਰਸੇ ਦੌਰਾਨ ਸਮਰਾਲਾ ਜੋ ਵਿਕਾਸ ਪੱਖੋਂ ਬਹੁਤ ਜਿਆਦਾ ਪਛੜ ਚੁੱਕਾ ਹੈ, ਇਸ ਦਾ ਮੁੱਖ ਕਾਰਨ ਅਸੀਂ ਸਾਰੇ ਜਾਣਦੇ ਹਾਂ ਕਿ ਪਿਛਲੇ ਪੰਜ ਸਾਲਾਂ ਵਿੱਚ ਸਮਰਾਲਾ ਦੇ ਵਿਕਾਸ ਵੱਲ ਉੱਕਾ ਧਿਆਨ ਨਹੀਂ ਦਿੱਤਾ ਗਿਆ, ਸਮਰਾਲਾ ਸ਼ਹਿਰ ਦੀ ਹੱਦ ਅੰਦਰ ਸੜਕਾਂ, ਸਫਾਈ ਅਤੇ ਹੋਰ ਕਾਫੀ ਸਮੱਸਿਆਵਾਂ ਦਾ ਵਾਧਾ ਹੋਇਆ, ਪ੍ਰੰਤੂ ਇਸ ਵਾਰੀ ਸਮਰਾਲਾ ਸ਼ਹਿਰ ਵਾਸੀਆਂ ਨੇ ਸਾਡੀ ਆਮ ਆਦਮੀ ਪਾਰਟੀ ਤੇ ਭਰੋਸਾ ਕਰਕੇ ਸਾਨੂੰ ਮਾਣ ਬਖਸ਼ਿਆ ਹੈ, ਉਹ ਭਰੋਸਾ ਕਦੇ ਵੀ ਟੁੱਟਣ ਨਹੀਂ ਦੇਵਾਂਗੇ। ਆਮ ਆਦਮੀ ਪਾਰਟੀ ਪਾਰਟੀ ਵੱਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਪੂਰੇ ਹੋ ਚੁੱਕੇ ਹਨ, ਸਮਰਾਲਾ ਹਲਕੇ ਅੰਦਰ ਵੀ ਦੋ ਹਾਈਟੈਕ ਹਾਕੀ ਗਰਾਊਂਡ ਬਣਾਏ ਜਾ ਰਹੇ ਹਨ। ਉਨ੍ਹਾਂ ਦੂਸਰੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਉਹ ਸਾਡਾ ਪੂਰਾ ਸਹਿਯੋਗ ਕਰਨ ਤਾਂ ਜੋ ਸਮਰਾਲਾ ਦਾ ਵਿਕਾਸ ਹੋ ਸਕੇ। ਇਸ ਤੋਂ ਸਮਰਾਲਾ ਸ਼ਹਿਰ ਵਿੱਚ ਜਲਦ ਹੀ ਕਮਿਊਨਿਟੀ ਸੈਂਟਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਅਹੁਦਾ ਸੰਭਾਲਣ ਮੌਕੇ ਲਾਲਾ ਮੰਗਤ ਰਾਏ ਨੇ ਕਿਹਾ ਕਿ ਸਮਰਾਲਾ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਜਿਵੇਂ ਗੰਦੇ ਪਾਣੀ ਦੀ ਸਮੱਸਿਆ, ਸਫਾਈ ਦੀ ਘਾਟ ਅਤੇ ਨਗਰ ਕੌਂਸਲ ਦੇ ਦਫਤਰ ਨਾਲ ਲੱਗਦੇ ਪਾਰਕ ਦੀ ਸਫਾਈ ਸਬੰਧੀ ਉਚੇਚਾ ਧਿਆਨ ਦੇ ਕੇ ਆਉਂਦੇ ਕੁਝ ਦਿਨਾਂ ਅੰਦਰ ਇਹ ਸਾਰੀਆਂ ਸਮੱਸਿਆਵਾਂ ਤੋਂ ਸ਼ਹਿਰ ਨਿਵਾਸੀਆਂ ਨੂੰ ਪੂਰਨ ਰੂਪ ਵਿੱਚ ਨਿਜਾਤ ਮਿਲ ਜਾਵੇਗੀ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਦਫਤਰ ਦੀ ਨੁਹਾਰ ਬਦਲਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਮਤਾ ਪਾਇਆ ਗਿਆ । ਉਨ੍ਹਾਂ ਸਮਰਾਲਾ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਜੋ ਵੀ ਸਮੱਸਿਆ ਪੇਸ਼ ਆ ਰਹੀ ਹੈ, ਉਸ ਸਬੰਧੀ ਤੁਰੰਤ ਕੌਂਸਲਰ ਦੇ ਧਿਆਨ ਵਿੱਚ ਲਿਆਉਣ, ਜੇਕਰ ਫਿਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਸਬੰਧੀ ਉਹ ਕਿਸੇ ਸਮੇਂ ਵੀ ਮੈਨੂੰ ਮਿਲ ਸਕਦੇ ਹਨ। ਉਨ੍ਹਾਂ ਸਮੂਹ ਸ਼ਹਿਰ ਨਿਵਾਸੀਆਂ ਤੋਂ ਵੀ ਸਹਿਯੋਗ ਮੰਗਿਆ ਤਾਂ ਜੋ ਸਮਰਾਲਾ ਦਾ ਰੁਕਿਆ ਵਿਕਾਸ ਹੋ ਸਕੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜੱਸਾ ਘੁਲਾਲ ਸੰਗਠਨ ਇੰਚਾਰਜ, ਕਸ਼ਮੀਰੀ ਲਾਲ ਪ੍ਰਧਾਨ ਬੁੱਧੀਜੀਵੀ ਸੈੱਲ, ਹਰਗੁਰਮੁੱਖ ਸਿੰਘ ਦਿਆਲਪੁਰਾ, ਤੇਜਿੰਦਰ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਨਾਗਰਾ, ਮਨਦੀਪ ਸਿੰਘ ਬਰਮਾ, ਕਰਮਜੀਤ ਸਿੰਘ ਸਰਪੰਚ ਹੇੜੀਆਂ, ਬਲਜੀਤ ਸਿੰਘ ਖੀਰਨੀਆਂ, ਯਾਦਵਿੰਦਰ ਸਿੰਘ ਯਾਦੂ, ਬਲਪ੍ਰੀਤ ਸਿੰਘ, ਹਨੀਸ਼ ਕੌਸ਼ਲ, ਡਾ. ਸੰਦੀਪ ਸਿੰਘ, ਸ਼ੰਟੀ ਬੇਦੀ, ਤੇਜੀ ਭਰਥਲਾ, ਨਵਜੀਤ ਸਿੰਘ ਪੀ. ਏ., ਲਾਲੀ ਗਗੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜਰ ਸਨ।
ਫੋਟੋ ਕੈਪਸ਼ਨ : ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੋਏ ਲਾਲਾ ਮੰਗਤ ਰਾਏ ਨਾਲ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਹੋਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *