ਲੇਖਕ ਮੰਚ ਸਮਰਾਲਾ ਦੀ ਮਾਸਿਕ ਬੈਠਕ ਵਿੱਚ ਥਈਲੈਂਡ ਦੀ ਯਾਤਰਾ ਦੇ ਤਜਰਬੇ ਸਾਂਝੇ

Spread the love
ਸਮਰਾਲਾ, 12 ਜੁਲਾਈ (ਮੁਕੇਸ਼ ਵਰਮਾ) ਲੇਖਕ ਮੰਚ ਸਮਰਾਲਾ (ਰਜਿ.) ਦੀ ਮਾਸਿਕ ਬੈਠਕ ਸਰਪ੍ਰਸਤ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਦੀ ਸਰਪ੍ਰਸਤੀ ਹੇਠ ਕਰਵਾਈ ਗਈ। ਬੈਠਕ ਦੀ ਸ਼ੁਰੂਆਤ ਮੰਚ ਦੇ ਵਿੱਤ ਸਕੱਤਰ ਹਰਜਿੰਦਰਪਾਲ ਸਿੰਘ ਨੇ ਹਾਜ਼ਰ ਲੇਖਕਾਂ ਦਾ ਸਵਾਗਤ ਕਰਦਿਆਂ ਕੀਤੀ। ਇਸ ਮੌਕੇ ਅਧਿਆਪਕ ਅਤੇ ਟਰੇਡ ਯੂਨੀਅਨ ਆਗੂ ਕੁਲਵੰਤ ਸਿੰਘ ਤਰਕ ਦੇ ਇਕਲੌਤੇ ਪੁੱਤਰ ਰਾਜਾ ਪਰਦੀਪ ਸਿੰਘ, ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ (ਚਮਕੌਰ ਸਾਹਿਬ) ਅਤੇ ਉੱਘੇ ਉਰਦੂ ਸ਼ਾਇਰ ਬਸ਼ੀਰ ਬਦਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਉਪਰੰਤ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਆਪਣੀ ਥਾਈਲੈਂਡ ਯਾਤਰਾ ਦੇ ਤਜਰਬੇ ਸਾਂਝੇ ਕਰਦਿਆਂ ਉੱਥੋਂ ਦੇ ਸਮਾਜਿਕ, ਸੱਭਿਆਚਾਰਕ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਥਾਈਲੈਂਡ ਦੇ ਲੋਕ ਅਨੁਸ਼ਾਸਨ, ਕਾਨੂੰਨ ਦੀ ਪਾਲਣਾ ਅਤੇ ਸਫ਼ਾਈ ਨੂੰ ਜੀਵਨ ਦਾ ਅਹਿਮ ਹਿੱਸਾ ਮੰਨਦੇ ਹਨ। ਉਨ੍ਹਾਂ ਦੱਸਿਆ ਕਿ ਉੱਥੇ ਮਹਿਲਾਵਾਂ ਨੂੰ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਅਤੇ ਸਨਮਾਨ ਮਿਲਦੇ ਹਨ ਅਤੇ ਧਾਰਮਿਕ ਸਹਿਣਸ਼ੀਲਤਾ ਸਮਾਜ ਦੀ ਵੱਡੀ ਵਿਸ਼ੇਸ਼ਤਾ ਹੈ। ਵੱਖ-ਵੱਖ ਧਰਮਾਂ ਦੇ ਲੋਕ ਆਪਸੀ ਭਾਈਚਾਰੇ ਅਤੇ ਸਤਿਕਾਰ ਨਾਲ ਰਹਿੰਦੇ ਹਨ, ਜੋ ਹੋਰਨਾਂ ਦੇਸ਼ਾਂ ਲਈ ਵੀ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵੀ ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮਾਮਲੇ ਵਿੱਚ ਅਜਿਹੇ ਦੇਸ਼ਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਬੈਠਕ ਦੇ ਅੰਤ ਵਿੱਚ ਨੇਤਰ ਸਿੰਘ ਨੇਤਰ ਅਤੇ ਕਰਮਜੀਤ ਸਿੰਘ ਨੇ ਆਪਣੀਆਂ ਸਾਹਿਤਕ ਰਚਨਾਵਾਂ ਪੇਸ਼ ਕੀਤੀਆਂ, ਜਦਕਿ ਪੱਤਰਕਾਰ ਕਰਮਜੀਤ ਸਿੰਘ ਆਜ਼ਾਦ ਨੇ ਆਪਣਾ ਨਵਾਂ ਗੀਤ ਤਰੰਨੁਮ ਵਿੱਚ ਸੁਣਾ ਕੇ ਹਾਜ਼ਰੀਨ ਤੋਂ ਭਰਪੂਰ ਸ਼ਲਾਘਾ ਹਾਸਲ ਕੀਤੀ। ਪੇਸ਼ ਕੀਤੀਆਂ ਰਚਨਾਵਾਂ ‘ਤੇ ਸਾਹਿਤਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਅੰਤ ਵਿੱਚ ਹਰਜਿੰਦਰਪਾਲ ਸਿੰਘ ਨੇ ਸਮੂਹ ਲੇਖਕਾਂ ਦਾ ਧੰਨਵਾਦ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *