ਲੈਂਡ ਪੂਲਿੰਗ ਪਾਲਿਸੀ ਅਤੇ ਪਾਣੀਆਂ ਦੇ ਮਸਲੇ ‘ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਖਿੱਚੀ ਤਿਆਰੀ; 13 ਜੁਲਾਈ ਨੂੰ ਚੰਡੀਗੜ੍ਹ ਦੀਆਂ ਸੜਕਾਂ ‘ਤੇ ਨਿਕਲੇਗਾ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ

Spread the love
ਬਲਾਚੌਰ, 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਕਥਿਤ ਕਿਸਾਨ ਵਿਰੋਧੀ ਨੀਤੀਆਂ ਅਤੇ ਫੈਸਲਿਆਂ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਇਸੇ ਸਿਲਸਿਲੇ ਤਹਿਤ ਜੀਓਵਾਲ ਟੋਲ ਪਲਾਜ਼ਾ ਬੱਛੂਆਂ ਵਿਖੇ ਯੂਨੀਅਨ ਦੀ ਇੱਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਕਮੇਟੀ ਮੈਂਬਰਾਂ ਨੇ ਸਰਗਰਮੀ ਨਾਲ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਤੌਰ ‘ਤੇ 13 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਹਾਲਾਂਕਿ ਅੱਜ ਦੀ ਇਸ ਇਕੱਤਰਤਾ ਵਿੱਚ ਜ਼ਿਲ੍ਹਾ ਪੱਧਰੀ ਨਵੀਂ ਕਮੇਟੀ ਦਾ ਗਠਨ ਕੀਤਾ ਜਾਣਾ ਸੀ, ਪਰ ਭਲਕੇ ਚੰਡੀਗੜ੍ਹ ਵਿੱਚ ਹੋਣ ਵਾਲੇ ਵੱਡੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਅਤੇ ਰੁੱਝੇਵਿਆਂ ਦੇ ਮੱਦੇਨਜ਼ਰ ਅੱਜ ਕਮੇਟੀ ਦੀ ਚੋਣ ਨੂੰ ਮੁਲਤਵੀ ਕਰ ਦਿੱਤਾ ਗਿਆ, ਜਿਸ ਦੀ ਅਗਲੀ ਤਰੀਕ ਜਲਦ ਹੀ ਮਿਥੀ ਜਾਵੇਗੀ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਸਰਪੰਚ ਕੁਲਵਿੰਦਰ ਸਿੰਘ ਪਰਾਗਪੁਰ ਨੇ ਦੱਸਿਆ ਕਿ ਇਹ ਮੋਟਰਸਾਈਕਲ ਰੋਸ ਮਾਰਚ ਸਰਕਾਰਾਂ ਦੇ ਗਲਤ ਅਤੇ ਕਿਸਾਨ ਵਿਰੋਧੀ ਫੈਸਲਿਆਂ ਦੇ ਵਿਰੁੱਧ ਕੱਢਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਪੂਰੀ ਤਰ੍ਹਾਂ ਨਕਾਰੀ ਜਾ ਚੁੱਕੀ ਲੈਂਡ ਪੂਲਿੰਗ ਪਾਲਿਸੀ ਨੂੰ ਸਰਕਾਰ ਤੋੜ-ਮਰੋੜ ਕੇ ਦੁਬਾਰਾ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਕਿਸਾਨਾਂ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ, ਭਾਖੜਾ ਡੈਮ ਦੇ ਡਾਇਰੈਕਟਰ ਦੇ ਅਹੁਦੇ ਨੂੰ ਲੈ ਕੇ ਹੋ ਰਹੇ ਫੈਸਲਿਆਂ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ 13 ਜੁਲਾਈ ਨੂੰ ਸਾਰੇ ਕਿਸਾਨ ਚੰਡੀਗੜ੍ਹ ਦੀਆਂ ਸੜਕਾਂ ‘ਤੇ ਮੋਟਰਸਾਈਕਲਾਂ ਉੱਪਰ ਕਿਸਾਨੀ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮਾਰਚ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਪੰਜ ਵੱਡੀਆਂ ਗੱਡੀਆਂ ਅਤੇ ਵੱਡੀ ਗਿਣਤੀ ਵਿੱਚ ਮੋਟਰਸਾਈਕਲ ਸਵਾਰ ਕਿਸਾਨ ਰਵਾਨਾ ਹੋ ਰਹੇ ਹਨ। ਕਿਸਾਨ ਯੂਨੀਅਨ ਵੱਲੋਂ ਮੋਟਰਸਾਈਕਲਾਂ ‘ਤੇ ਜਾਣ ਵਾਲੇ ਸਾਰੇ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਸਿੱਖ ਕਿਸਾਨ ਲਾਜ਼ਮੀ ਤੌਰ ‘ਤੇ ਪੱਗ ਬੰਨ੍ਹ ਕੇ ਜਾਣ ਅਤੇ ਬਿਨਾਂ ਕੇਸਾਂ ਵਾਲੇ ਵੀਰ ਸੁਰੱਖਿਆ ਦੇ ਲਿਹਾਜ਼ ਨਾਲ ਆਪਣਾ ਹੈਲਮਟ ਨਾਲ ਜ਼ਰੂਰ ਲੈ ਕੇ ਜਾਣ।ਇਸ ਅਹਿਮ ਮੀਟਿੰਗ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਵਾਈਸ ਪ੍ਰਧਾਨ ਸਵਰਨ ਸਿੰਘ, ਸਕੱਤਰ ਮਾਸਟਰ ਦੇਵਰਾਜ, ਖਜ਼ਾਨਚੀ ਜਸਵੰਤ ਰਾਏ ਜੱਸੀ ਮਾਸਟਰ , ਬਲਾਚੌਰ ਦੇ ਸਰਕਲ ਪ੍ਰਧਾਨ ਚਰਨ ਸਿੰਘ ਛਦੌੜੀ, ਅਮਰਜੀਤ ਸਿੰਘ ਪ੍ਰਧਾਨ ਸਰਕਲ ਬਲਾਚੌਰ, ਕੁਲਵੰਤ ਸਿੰਘ ਸੈਣੀ ਮੁੱਤੋਂ, ਸੁੱਚਾ ਸਿੰਘ ਸਰਕਲ ਪ੍ਰਧਾਨ, ਦਲਜੀਤ ਪਰਾਗਪੁਰ ਅਤੇ ਹਰਦੀਪ ਸਿੰਘ ਰੈਲਮਾਜਰਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਵੋਟਰ ਇਨਿਊਮਰੇਸ਼ਨ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ ਤੇ: ਰਾਹੁਲ ਚਾਬਾ

    Spread the love

    Spread the loveਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਯੋਗ ਵੋਟਰਾਂ ਵੱਲੋ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਏ ਫ਼ਰੀਦਕੋਟ, 12 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ…

    ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਗੁਰਿੰਦਰ ਸਿੰਘ ਚੱਕਲਾ ਸਿੰਘਪੁਰਾ ਦੇ ਬਣੇ ਸਰਕਲ ਪ੍ਰਧਾਨ 

    Spread the love

    Spread the loveਘਨੌਰ 12 ਜੁਲਾਈ (ਅਭਿਸ਼ੇਕ ਸੂਦ) ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੀ ਮੀਟਿੰਗ ਪਿੰਡ ਸਿੰਘਪੁਰਾ ਵਿਖੇ ਹੋਈ ਮੀਟਿੰਗ ਦੇ ਵਿੱਚ ਵਿਸ਼ੇਸ਼ ਤੌਰ ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ…

    Leave a Reply

    Your email address will not be published. Required fields are marked *