ਲੈਂਸਾਂ ਦੀ ਰੌਸ਼ਨੀ ਨਾਲ ਸਜੇਗਾ ਪੰਜਾਬ; ਫੋਟੋ ਫੇਅਰ-2026 ਦਾ ਬਿਗੁਲ ਵੱਜਿਆ ਫੋਟੋਗ੍ਰਾਫੀ ਨੂੰ ਮਿਲੀ ਨਵੀਂ ਉਡਾਣ; ਮੈਂਬਰਾਂ ਨੂੰ ਆਈ-ਕਾਰਡ ਤੇ ਸਰਟੀਫਿਕੇਟ ਭੇਟ ਕੀਤੇ – ਓਮ ਭੂਸ਼ਨ ਗਰਗ 

Spread the love
ਜੈਤੋ, 21 ਜੁਲਾਈ (ਮਨਜੀਤ ਸਿੰਘ ਢੱਲਾ):=ਪੰਜਾਬ ਫੋਟੋ ਐਸੋਸੀਏਸਨ ਇਕਾਈ ਜੈਤੋ ਵੱਲੋਂ ਪ੍ਰਧਾਨ ਓਮ ਭੂਸ਼ਨ ਗਰਗ ਦੀ ਅਗਵਾਈ ਹੇਠ 7 ਅਤੇ 8 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਵਾਲੇ ਪੰਜਾਬ ਫੋਟੋ ਫੇਅਰ-2026 ਦੇ ਪੋਸਟਰ ਦਾ ਰਸਮੀ ਤੌਰ ’ਤੇ ਜਾਰੀ ਕੀਤਾ ਗਿਆ। ਸਮਾਗਮ ਦੌਰਾਨ ਫੋਟੋਗ੍ਰਾਫੀ ਦੇ ਖੇਤਰ ਨਾਲ ਜੁੜੇ ਮੈਂਬਰਾਂ ਨੇ ਫੋਟੋ ਫੇਅਰ ਨੂੰ ਸਫ਼ਲ ਬਣਾਉਣ ਅਤੇ ਇਸ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।ਇਸ ਮੌਕੇ ਪ੍ਰਧਾਨ ਓਮ ਭੂਸ਼ਨ ਗਰਗ ਨੇ ਕਿਹਾ ਕਿ ਪੰਜਾਬ ਫੋਟੋ ਫੇਅਰ-2026 ਫੋਟੋਗ੍ਰਾਫਰਾਂ ਲਈ ਨਵੀਆਂ ਤਕਨੀਕਾਂ, ਆਧੁਨਿਕ ਕੈਮਰਾ ਉਪਕਰਨਾਂ ਅਤੇ ਫੋਟੋਗ੍ਰਾਫੀ ਦੇ ਬਦਲਦੇ ਰੁਝਾਨਾਂ ਨਾਲ ਜਾਣੂ ਹੋਣ ਦਾ ਵਿਲੱਖਣ ਮੰਚ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੇਸ਼ੇਵਰ ਹੁਨਰ ਨੂੰ ਨਿਖਾਰਨ ਦੇ ਨਾਲ-ਨਾਲ ਆਪਸੀ ਤਜਰਬਿਆਂ ਦੇ ਅਦਾਨ-ਪ੍ਰਦਾਨ ਦਾ ਵੀ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਸਮੂਹ ਫੋਟੋਗ੍ਰਾਫਰਾਂ ਨੂੰ ਵੱਡੀ ਗਿਣਤੀ ਵਿੱਚ ਫੋਟੋ ਫੇਅਰ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।ਇਸ ਤੋਂ ਬਾਅਦ ਐਸੋਸੀਏਸਨ ਵੱਲੋਂ ਮੈਂਬਰਾਂ ਨੂੰ ਆਈ-ਕਾਰਡ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੈਂਬਰਾਂ ਨੇ ਫੋਟੋਗ੍ਰਾਫੀ ਦੀ ਕਲਾ ਨੂੰ ਹੋਰ ਉੱਚਾਈਆਂ ਤੱਕ ਲਿਜਾਣ, ਨੌਜਵਾਨਾਂ ਨੂੰ ਇਸ ਖੇਤਰ ਨਾਲ ਜੋੜਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਵੀ ਦੁਹਰਾਇਆ।aਇਸ ਮੌਕੇ ਐਸੋਸੀਏਸਨ ਦੇ ਸੈਕਟਰੀ ਪ੍ਰਿਤਪਾਲ ਸਿੰਘ, ਖ਼ਜ਼ਾਨਚੀ ਜਸਪਾਲ ਸਿੰਘ, ਜਤਿੰਦਰ ਗੋਇਲ, ਹਰਗੋਬਿੰਦ ਸਿੰਘ, ਅਨੀਲ ਕੁਮਾਰ, ਬੂਟਾ ਸਿੰਘ, ਜੱਸਾ ਸਿੰਘ, ਹਰਸ਼ਿਤ ਗਰਗ, ਅੰਮ੍ਰਿਤਪਾਲ ਸਿੰਘ, ਵਿਜੈ ਕੁਮਾਰ, ਬਸੰਤ ਸਿੰਘ, ਹਰਪ੍ਰੀਤ ਸਿੰਘ, ਧਰਮਪਾਲ, ਗੁਰਭਜਨ ਸਿੰਘ ਫੌਜੀ ਅਤੇ ਹੋਰ ਮੈਂਬਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *