ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ- ਅਭਿਨਵ ਕੁਮਾਰ ਗੁਰੂਹਰਸਹਾਏ ‘ਚ ਪਨੀਰ ਦੇ ਸੈਂਪਲ ਫੇਲ੍ਹ: ਮਿਲਾਈ ਜਾ ਰਹੀ ਸੀ ‘ਫੋਰਨ ਫੈਟ’, ਫੂਡ ਸੇਫਟੀ ਵਿਭਾਗ ਵੱਲੋਂ ਸਖ਼ਤ ਚੇਤਾਵਨੀ।

Spread the love
ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ)=ਜੇਕਰ ਤੁਸੀਂ ਵੀ ਬਾਜ਼ਾਰ ਤੋਂ ਪਨੀਰ ਖਰੀਦ ਕੇ ਖਾਣ ਦੇ ਸ਼ੌਕੀਨ ਹੋ, ਤਾਂ ਸਾਵਧਾਨ ਹੋ ਜਾਓ। ਬਾਜ਼ਾਰ ਵਿੱਚ ਵਿੱਕ ਰਿਹਾ ਪਨੀਰ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਸਿਹਤ ਵਿਗਾੜ ਸਕਦਾ ਹੈ। ਫੂਡ ਸੇਫਟੀ ਵਿੰਗ, ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਗੁਰੂਹਰਸਹਾਏ ਇਲਾਕੇ ਵਿੱਚ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਲਏ ਗਏ ਪਨੀਰ ਦੇ ਨਮੂਨਿਆਂ ਦੀ ਜਾਂਚ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਜੁਲਾਈ ਨੂੰ ਗੁਰੂਹਰਸਹਾਏ ਇਲਾਕੇ ਵਿੱਚੋਂ ਪਨੀਰ ਦੇ ਤਿੰਨ ਨਮੂਨੇ ਭਰੇ ਗਏ ਸਨ। ਲੈਬਾਰਟਰੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਇਹ ਪਨੀਰ ਮਿਆਰੀ ਦੁੱਧ ਤੋਂ ਤਿਆਰ ਨਹੀਂ ਕੀਤਾ ਗਿਆ ਸੀ, ਸਗੋਂ ਇਸ ਵਿੱਚ ਦੁੱਧ ਦੀ ਅਸਲੀ ਚਰਬੀ (Milk Fat) ਦੀ ਜਗ੍ਹਾ ਬਾਹਰੀ ਚਰਬੀ (Foreign Fat) ਦੀ ਵਰਤੋਂ ਕੀਤੀ ਗਈ ਸੀ। ਖਾਦ ਸੁਰੱਖਿਆ ਮਾਪਦੰਡਾਂ ਅਨੁਸਾਰ ਇਹ ਪਨੀਰ ਪੂਰੀ ਤਰ੍ਹਾਂ ਗੈਰ-ਮਿਆਰੀ (Sub-standard) ਹੈ ਅਤੇ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹੈ ਮਿਲਾਵਟਖੋਰਾਂ ਨੂੰ ਸਖ਼ਤ ਚੇਤਾਵਨੀ ਸਿਹਤ ਵਿਭਾਗ ਨੇ ਸ਼ਹਿਰ ਅਤੇ ਦਿਹਾਤੀ ਖੇਤਰਾਂ ਦੇ ਦੁਕਾਨਦਾਰਾਂ, ਡੇਅਰੀ ਸੰਚਾਲਕਾਂ, ਹਲਵਾਈਆਂ ਅਤੇ ਰੇਹੜੀ-ਫੜੀ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਵਿਅਕਤੀ ਘਟੀਆ ਜਾਂ ਨਕਲੀ ਪਨੀਰ ਵੇਚ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡੇਗਾ, ਉਸ ਵਿਰੁੱਧ Food Safety and Standards Act, 2006 ਦੇ ਤਹਿਤ ਬਿਨਾਂ ਕਿਸੇ ਲਿਹਾਜ਼ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਅਭਿਨਵ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪਨੀਰ, ਦੁੱਧ, ਮੱਖਣ ਅਤੇ ਹੋਰ ਦੁੱਧ ਉਤਪਾਦ ਕੇਵਲ ਭਰੋਸੇਯੋਗ ਅਤੇ ਲਾਇਸੈਂਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ। ਸਸਤੇ ਦੇ ਚੱਕਰ ਵਿੱਚ ਅਣ-ਅਧਿਕਾਰਤ ਸਰੋਤਾਂ ਤੋਂ ਖਾਣ-ਪੀਣ ਦੀਆਂ ਵਸਤੂਆਂ ਖਰੀਦਣਾ ਗੰਭੀਰ ਬੀਮਾਰੀਆਂ ਨੂੰ ਸੱਦਾ ਦੇਣਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਆਪਣੇ ਇਲਾਕੇ ਵਿੱਚ ਮਿਲਾਵਟੀ ਦੁੱਧ ਜਾਂ ਪਨੀਰ ਵਿਕਣ ਦਾ ਸ਼ੱਕ ਹੋਵੇ, ਤਾਂ ਉਹ ਤੁਰੰਤ ਫੂਡ ਸੇਫਟੀ ਵਿੰਗ ਦੇ ਸੰਪਰਕ ਨੰਬਰ 9887223720 ‘ਤੇ ਸੂਚਨਾ ਦੇ ਸਕਦੇ ਹਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਅਤੇ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਤੁਰੰਤ ਛਾਪੇਮਾਰੀ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *