ਲੋਕਾਂ ਦੀ ਸਿਹਤ ਨਾਲ ਖਿਲਵਾੜ ਜਾਂ ਸੱਚਾਈ ਦੀ ਸਜ਼ਾ, ਮਿਲਾਵਟਖੋਰਾਂ ਵਿਰੁੱਧ ਸਖ਼ਤ ‘ਸਿੰਘਮ’ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਮੁਅੱਤਲ।

Spread the love
​ਫਿਰੋਜ਼ਪੁਰ 1 ਅਕਤੂਬਰ (ਅਸ਼ੋਕ ਭਾਰਦਵਾਜ) ਆਮ ਲੋਕਾਂ ਦੀਆਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਕੇ ਉਨ੍ਹਾਂ ਨੂੰ ਜ਼ਹਿਰ ਪਰੋਸਣ ਵਾਲੇ ਅਨਸਰਾਂ ਵਿਰੁੱਧ ਲੋਹੇ ਦੇ ਹੱਥਾਂ ਨਾਲ ਪੇਸ਼ ਆਉਣ ਵਾਲੇ ਅਤੇ ‘ਸਿੰਘਮ’ ਵਜੋਂ ਪ੍ਰਸਿੱਧ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਨੂੰ ਵਿਭਾਗ ਵੱਲੋਂ ਤੁਰੰਤ ਪ੍ਰਭਾਵ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।​ਕਮਿਸ਼ਨਰੇਟ, ਫੂਡ ਅਤੇ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ (ਫੂਡ ਵਿੰਗ), ਐਸ.ਏ.ਐਸ. ਨਗਰ ਵੱਲੋਂ ਜਾਰੀ ਦਫ਼ਤਰੀ ਹੁਕਮਾਂ ਅਨੁਸਾਰ ਸ਼੍ਰੀ ਅਭਿਨਵ ਕੁਮਾਰ, ਫੂਡ ਸੇਫਟੀ ਅਫ਼ਸਰ, ਦਫ਼ਤਰ ਸਿਵਲ ਸਰਜਨ, ਫਿਰੋਜ਼ਪੁਰ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ (ਸਜ਼ਾ ਅਤੇ ਅਪੀਲ) 1970 ਦੇ ਨਿਯਮ 8 ਅਧੀਨ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੇ ਇਸ ਦੌਰ ਵਿੱਚ ਉਨ੍ਹਾਂ ਦਾ ਹੈੱਡ ਕੁਆਰਟਰ ਦਫ਼ਤਰ ਸਿਵਲ ਸਰਜਨ, ਤਰਨਤਾਰਨ ਵਿਖੇ ਤਾਇਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਇਮਾਨਦਾਰ ਅਫ਼ਸਰ ਨੂੰ ਇਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਦੇ ਚਾਰੇ ਵਿਧਾਇਕਾਂ ਦੀ ਸਾਂਝੀ ਸ਼ਿਕਾਇਤ ’ਤੇ ਉਥੋਂ ਤਬਦੀਲ ਕੀਤਾ ਗਿਆ ਸੀ। ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਉਣ ਵਾਲੇ ਅਧਿਕਾਰੀ ਨੂੰ ਵਾਰ-ਵਾਰ ਨਿਸ਼ਾਨਾ ਬਣਾਏ ਜਾਣ ਤੋਂ ਇਹ ਸਾਫ਼ ਜ਼ਾਹਰ ਹੁੰਦਾ ਹੈ ਕਿ ਆਮ ਲੋਕਾਂ ਦੀ ਜਾਨ ਅਤੇ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਚਾਉਣ ਲਈ ਸਰਕਾਰੀ ਨੁਮਾਇੰਦਿਆਂ ਅਤੇ ਅਫ਼ਸਰਸ਼ਾਹੀ ਦਾ ਮਿਲੀਭੁਗਤ ਵਾਲਾ ਅਹਿਮ ਰੋਲ ਹੁੰਦਾ ਹੈ। ਇਸ ਕਾਰਵਾਈ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਵਾਲ ਉੱਠ ਰਹੇ ਹਨ ਕਿ ਕੀ ਇਮਾਨਦਾਰੀ ਨਾਲ ਡਿਊਟੀ ਨਿਭਾਉਣਾ ਹੀ ਇਨ੍ਹਾਂ ਅਧਿਕਾਰੀਆਂ ਦਾ ਗੁਨਾਹ ਹੈ।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *