ਲੋਕਾਂ ਦੇ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਨਾ ਲਾਇਨਜ਼ ਆਈ ਕੇਅਰ ਸੈਂਟਰ ਦੀ ਮਹਾਨ ਸੇਵਾ : ਰਮਨ ਦੀਦੀ

Spread the love

ਜੈਤੋ/ਫ਼ਰੀਦਕੋਟ, 02 ਅਪ੍ਰੈਲ (ਵਿਪਨ ਮਿੱਤਲ):- ਇਲਾਕੇ ਦੀ ਮਸ਼ਹੂਰ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਲਾਇਨ ਆਈ ਕੇਅਰ ਸੈਂਟਰ ਜੈਤੋ ਨੇ ਮੋਗਾ ਦੀ ਮਾਂ ਚਿੰਤਪੁਰਨੀ ਧਰਮਸ਼ਾਲਾ ਵਿਖੇ ਵਿਸ਼ਾਲ ਆਈ ਚੈਕਅੱਪ ਕੈਂਪ ਲਗਾਇਆ ਗਿਆ। ਇਸ ਵਿੱਚ ਡਾ: ਅਕਰੀਤੀ ਸਿੰਗਲਾ ਅਤੇ ਉਹਨਾਂ ਦੀ ਟੀਮ ਪ੍ਰਿਅੰਕਾ ਯਾਦਵ, ਸਿਮਰਨ ਕੌਰ, ਅੰਜਨਾ ਕੁਮਾਰੀ ਨੇ 152 ਮਰੀਜ਼ਾਂ ਦੀਆਂ ਅੱਖਾਂ ਚੈਕ ਕੀਤੀਆਂ ਗਈਆਂ। ਜਿਸ ਵਿੱਚ 32 ਮਰੀਜ਼ ਚਿੱਟੇ ਮੋਤੀਏ ਦੇ ਅਪ੍ਰੈਸ਼ਨ ਯੋਗ ਪਾਏ ਗਏ। ਉਹਨਾਂ ਦੇ ਸਫਲ ਆਪ੍ਰੇਸ਼ਨ ਕੀਤੇ ਗਏ। ਆਪ੍ਰੇਸ਼ਨ ਵਾਲੇ ਮਰੀਜ਼ਾਂ ਦਾ ਹਾਲ-ਚਾਲ ਪੁੱਛਣ ਅਤੇ ਲੰਗਰ, ਦਵਾਈਆਂ ਚਸ਼ਮੇ ਵੰਡਣ ਲਈ ਬ੍ਰਹਮਕੁਮਾਰੀ ਆਸ਼ਰਮ ਤੋਂ ਦੀਦੀ ਰਮਨ ਅਤੇ ਦੀਦੀ ਜੋਤੀ ਜੀ ਪਹੁੰਚੇ। ਉਹਨਾਂ ਨੇ ਸਾਰੇ ਮਰੀਜ਼ਾਂ ਨੂੰ ਦਵਾਈਆਂ ਲੰਗਰ ਵਿਤਰਣ ਕੀਤਾ। ਉਹਨਾਂ ਨੇ ਸਾਰੇ ਮਰੀਜ਼ਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਅਤੇ ਲਾਇਨ ਕਲੱਬ ਵੱਲੋਂ ਚਲਾਏ ਜਾ ਰਹੇ ਹਸਪਤਾਲ ਦੀ ਖੂਬ ਪ੍ਰਸ਼ੰਸਾ ਕੀਤੀ। ਇਸ ਮੌਕੇ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ, ਪ੍ਰਧਾਨ ਲਾਇਨ ਕੁਲਭੂਸ਼ਨ ਮਹੇਸ਼ਵਰੀ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ, ਲਾਇਨ ਸਪਨ ਕੋਠਾਰੀ, ਲਾਇਨ ਕ੍ਰਿਸ਼ਨ ਗੋਪਾਲ ਬਾਂਸਲ, ਲਾਇਨ ਰਾਮ ਅਵਤਾਰ ਵਰਮਾ, ਲਾਇਨ ਨਰੇਸ਼ ਗਰਗ, ਲਾਇਨ ਪ੍ਰਦੀਪ ਸਿੰਗਲਾ, ਟੀਨੂੰ ਸ਼ਰਮਾ, ਲਾਇਨ ਮੰਨੂੰ ਗੋਇਲ ਆਦਿ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *