ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ, ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ : ਹਰਭਜਨ ਸਿੰਘ ਈ.ਟੀ.ਓ. ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

Spread the love
ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  )=ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰੱਖ ਮਾਨਾਂਵਾਲਾ, ਸੁਰਜਨ ਸਿੰਘ ਵਾਲਾ ਅਤੇ ਨੰਗਲ ਗੁਰੂ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਮਹੱਤਵਪੂਰਨ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਰੋਜ਼ ਲੋਕ ਪੱਖੀ ਫ਼ੈਸਲੇ ਲੈ ਕੇ ਨਵੀਆਂ ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ, ਤਾਂ ਜੋ ਸੂਬੇ ਦੇ ਹਰ ਨਾਗਰਿਕ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਸੁਣਿਆ ਜਾ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ ਜਾ ਰਹੇ ਹਨ।’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਨਾ-ਮੁਰਾਦ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਣ ਦੇ ਨਾਲ-ਨਾਲ ਨਸ਼ੇ ਦੇ ਧੰਦੇ ਤੋਂ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰ ਉਜਾੜ ਕੇ ਖੜ੍ਹੇ ਕੀਤੇ ਗਏ ਨਾਜਾਇਜ਼ ਸਾਮਰਾਜਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ ਅਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ, ਤਾਂ ਜੋ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਕੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ ਅਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਿੰਡਾਂ ਦੇ ਵਿਕਾਸ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ, ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *